ਖੇਡਾਂ ਦੀ ਦੁਨੀਆ ਪ੍ਰਿੰਸਰਵਣ ਸਿੰਘ

ਏਸ਼ਿਆਈ ਖੇਡਾਂ ਭਾਵੇਂ 1951 ਵਿੱਚ ਨਵੀਂ ਦਿੱਲੀ ਤੋਂ ਸ਼ੁਰੂ ਹੋਈਆਂ ਪਰ ਇਨ੍ਹਾਂ ਦਾ ਬੀਜ ਕਾਫੀ ਸਮਾਂ ਪਹਿਲਾਂ ਬੀਜਿਆ ਜਾ ਚੁੱਕਾ ਸੀ। 1913 ਵਿੱਚ ‘ਓਰੀਐਂਟਲ ਓਲੰਪਿਕ ਖੇਡਾਂ’ ਦੇ ਨਾਂ ਥੱਲੇ ਫਿਲਪਾਈਨ ਦੇ ਸ਼ਹਿਰ ਮਨੀਲਾ ਵਿਖੇ ਤਿੰਨ ਏਸ਼ਿਆਈ ਮੁਲਕਾਂ ਦੇ ਖੇਡ ਮੁਕਾਬਲੇ ਹੋਏ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਫਿਲਪਾਈਨ 141 ਅੰਕ ਲੈ ਕੇ ਪ੍ਰਥਮ, ਚੀਨ 42 ਅੰਕਾਂ ਨਾਲ ਦੋਮ ਤੇ ਜਪਾਨ 16 ਅੰਕਾਂ ਨਾਲ ਫਾਡੀ ਸੀ। 1915 ਵਿੱਚ ‘ਫਾਰ ਈਸਟਰਨ ਏਸ਼ੀਆਟਕ ਖੇਡਾਂ’ ਦੇ ਨਾਂ ਹੇਠਾਂ ਫਿਰ ਉਪ੍ਰੋਕਤ ਦੇਸ਼ਾਂ ਦੇ ਮੁਕਾਬਲੇ ਚੀਨ ਦੇ ਸ਼ਹਿਰ ਸ਼ਿੰਘਾਈ ਵਿੱਚ ਹੋਏ। ਉਥੇ ਚੀਨ ਨੇ 152 ਅੰਕ ਪ੍ਰਾਪਤ ਕੀਤੇ, ਫਿਲ

ਖੇਡਾਂ ਦੀ ਦੁਨੀਆਂ ਵਿੱਚ ਮਸ਼ਹੂਰੀਆਂ ਵੀ ਬਹੁਤ ਹਨ ਤੇ ਗੁੰਮਨਾਮੀਆਂ ਵੀ ਘੱਟ ਨਹੀਂ। ਜਦੋਂ ਖਿਡਾਰੀ ਚੈਂਪੀਅਨ ਬਣ ਕੇ ਜਿੱਤ ਮੰਚ `ਤੇ ਚੜ੍ਹਦਾ ਹੈ ਤਾਂ ਉਹਦੀ ਚਾਰੇ ਪਾਸੇ ਬੱਲੇ ਬੱਲੇ ਹੋ ਜਾਂਦੀ ਹੈ। ਤੇ ਜਦੋਂ ਉਹ ਖੇਡ ਤੋਂ ਰਿਟਾਇਰ ਹੋ ਕੇ ਉਮਰ ਦਾ ਪਿਛਲਾ ਪਹਿਰ ਬਿਤਾਉਣ ਲੱਗਦਾ ਹੈ ਤਾਂ ਉਸ ਨੂੰ ਨੇੜ ਤੇੜ ਦੇ ਵੀ ਭੁੱਲ ਜਾਂਦੇ ਹਨ। ਉਹ ਗੁੰਮਨਾਮੀ ਦੀ ਵਾਦੀ ਵਿੱਚ ਗੁਆਚ ਜਾਂਦਾ ਹੈ। ਅਜਿਹਾ ਹੀ ਏਸ਼ੀਆ ਦੇ ਇੱਕ ਚੈਂਪੀਅਨ ਮੱਖਣ ਸਿੰਘ ਬਾਜਵਾ ਨਾਲ ਹੋਇਆ।

ਏਸ਼ੀਆ ਬੜਾ ਵੱਡਾ ਮਹਾਂਦੀਪ ਹੈ। ਕਰੋੜਾਂ ਅਰਬਾਂ ਦੀ ਇਹਦੀ ਆਬਾਦੀ ਹੈ। ਦੁਨੀਆਂ ਦੇ ਦੋ ਤਿਹਾਈ ਮਨੁੱਖ ਇਹਦੇ ਵਿੱਚ ਵਸਦ

ਲਾਮ ਲੋਹੇ ਦੇ ਚਣੇ ਹੈ ਪਹਿਲਵਾਨੀ ਜਿੰਦ ਬੱਕਰੇ ਵਾਂਗ ਕੋਹਾਈਦੀ ਏ

ਮੁੜ੍ਹਕੇ ਡੋਲ੍ਹ ਕੇ ਵਿੱਚ ਅਖਾੜਿਆਂ ਦੇ ਜਾਨ ਮਾਰ ਕੇ ਜਾਨ ਬਣਾਈਦੀ ਏ

ਮੱਲ ਮੁੱਢ ਕਦੀਮ ਤੋਂ ਪੰਜਾਬੀਆਂ ਦੇ ਹੀਰੋ ਰਹੇ ਹਨ। ਅੱਜ ਵੀ ਕਿੱਕਰ ਸਿੰਘ, ਕੱਲੂ, ਗ਼ੁਲਾਮ ਤੇ ਗਾਮੇ ਹੋਰਾਂ ਦੀਆਂ ਗੱਲਾਂ ਕਰੀਏ ਤਾਂ ਰੁਮਾਂਚਿਕ ਜਿਹਾ ਹੁਲ੍ਹਾਰਾ ਆ ਜਾਂਦੈ। ਮੱਲਾਂ ਨੂੰ ਲੋਕ ਮਿੱਟੀ ਦੇ ਅਖਾੜਿਆਂ `ਚ ਤਪ ਕਰਨ ਵਾਲੇ ਤਪੱਸਵੀ ਮੰਨਦੇ ਰਹੇ ਹਨ। ਉਹਨਾਂ ਦੇ ਦਰਸ਼ਨ ਕਰਨ, ਘੋਲ ਵੇਖਣ ਤੇ ਉਹਨਾਂ ਜਿਹੇ ਬਣਨਾ ਲੋਚਦੇ ਰਹੇ ਹਨ। ਦਾਨੀ, ਭਗਤ, ਸੂਰਮੇ ਤੇ ਮੱਲਾਂ ਨੂੰ ਪੰਜਾਬੀਆਂ ਨੇ ਸਦਾ ਸਤਿਕਾਰ ਦੀ ਨਜ਼ਰ ਨਾਲ ਵੇਖਿ

ਤਨ ਮਨ ਤੇ ਧਨ ਨਾਲ ਖੇਡਾਂ `ਚ ਯੋਗਦਾਨ ਪਾਉਣ ਵਾਲੇ ਪੰਜਾਬੀ ਪਰਿਵਾਰਾਂ ਵਿੱਚ ਹਕੀਮਪੁਰ ਦੇ ਪੁਰੇਵਾਲ ਪਰਿਵਾਰ ਦਾ ਨਾਂ ਮਾਣ ਨਾਲ ਲਿਆ ਜਾਂਦਾ ਹੈ। ਹਕੀਮਪੁਰ ਜ਼ਿਲਾ ਨਵਾਂ ਸ਼ਹਿਰ ਦਾ ਇਤਿਹਾਸਕ ਪਿੰਡ ਹੈ ਜਿਸ ਨੂੰ ਸਿੱਖਾਂ ਦੇ ਤਿੰਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ। ਉਥੇ ਸੌ ਕੁ ਸਾਲ ਪਹਿਲਾਂ ਸਾਧਾਰਨ ਕਿਸਾਨ ਸੁੰਦਰ ਸਿੰਘ ਦੇ ਘਰ ਊਧਮ ਸਿੰਘ ਦਾ ਜਨਮ ਹੋਇਆ ਸੀ। ਊਧਮ ਸਿੰਘ ਵੱਡਾ ਹੋ ਕੇ ਪਹਿਲਾਂ ਹੌਲੀਆਂ ਤੇ ਪਿਛੋਂ ਭਾਰੀਆਂ ਮੂੰਗਲੀਆਂ ਫੇਰਨ ਲੱਗਾ। ਫਿਰ ਉਹ ਭਾਰੇ ਵੱਟਿਆਂ, ਵੇਲਣਿਆਂ ਤੇ ਬੋਰੀਆਂ ਦੇ ਬਾਲੇ ਕੱਢਣ ਲੱਗ ਪਿਆ। ਉਹਦੀ ਤਾਕਤ ਦੀਆਂ ਧੁੰਮਾਂ ਦੂਰ ਬਾਰ ਦੇ ਇਲਾਕਿਆਂ ਤਕ ਪ

ਕੇਸਰ ਸਿੰਘ ਪੂਨੀਆ ਨੇ 31 ਅਗੱਸਤ 2009 ਤਕ 460 ਮੈਡਲ ਜਿੱਤ ਲਏ ਹਨ। ਉਹਦੀ ਪਤਨੀ ਹਰਬੰਸ ਕੌਰ ਦੋ ਕੁ ਸਾਲਾਂ ਤੋਂ ਖੇਡਾਂ ਵਿੱਚ ਭਾਗ ਲੈਣ ਲੱਗੀ ਹੈ ਤੇ 21 ਤਮਗ਼ੇ ਉਹ ਵੀ ਜਿੱਤ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਾਹਿਗੁਰੂ ਨੇ ਲੰਮੀ ਉਮਰ ਬਖ਼ਸ਼ੀ ਤਾਂ ਪੂਨੀਆ ਜੋੜੀ ਵੱਲੋਂ ਹਜ਼ਾਰ ਮੈਡਲ ਫਤਿਹ ਸਮਝੋ। ਅਗੱਸਤ ਦੇ ਆਖ਼ਰੀ ਹਫ਼ਤੇ ਕੈਮਲੂਪਸ ਬੀ.ਸੀ.ਵਿੱਚ ਹੋਈ ਕੈਨੇਡੀਅਨ ਮਾਸਟਰਜ਼ ਟਰੈਕ ਐਂਡ ਫੀਲਡ ਚੈਂਪੀਅਨਸ਼ਿਪਸ-2009 ਵਿਚੋਂ ਉਹ 13 ਤਮਗ਼ੇ ਜਿੱਤ ਕੇ ਲਿਆਏ ਹਨ। ਲੱਗਦੈ ਉਹ ਗਿੰਨੀਜ਼ ਬੁਕ ਆਫ਼ ਵਰਲਡ ਰਿਕਾਰਡਜ਼ ਵਿੱਚ ਆਪਣੇ ਨਾਂ ਦਰਜ ਕਰਾ ਹੀ ਬੱਸ ਕਰ

ਅਮਰਦੀਪ ਮੈਮੋਰੀਅਲ ਕਾਲਜ ਮੁਕੰਦਪੁਰ ਜਿਥੇ ਮੈਂ ਪ੍ਰਿੰਸੀਪਲ ਰਿਹਾ ਉਥੋਂ ਦਾ ਸਪੋਰਟਸ ਸਰਪ੍ਰਸਤ ਦਰਸ਼ਨ ਸਿੰਘ ਗਿੱਲ ਵਿਕਟੋਰੀਆ ਰਹਿੰਦਾ ਹੈ। ਉਹ ਆਪਣੇ ਸਮੇਂ ਦਾ ਤਕੜਾ ਖਿਡਾਰੀ ਸੀ। ਹੁਣ ਉਹ ਵੈਟਰਨਜ਼ ਦੇ ਪਾਵਰ ਲਿਫਟਿੰਗ ਮੁਕਾਬਲਿਆਂ ਵਿੱਚ ਭਾਗ ਲੈਂਦਾ ਹੈ ਤੇ ਸੱਤਰ ਸਾਲ ਦੀ ਉਮਰ ਤੋਂ ਵਡੇਰਿਆਂ ਦਾ ਕੈਨੇਡੀਅਨ ਚੈਂਪੀਅਨ ਹੈ। ਉਸ ਦਾ ਸੱਦਾ ਸੀ ਕਿ ਵੈਨਕੂਵਰ ਆਏ ਤਾਂ ਮਿਲੇ ਬਿਨਾਂ ਨਾ ਜਾਣਾ।

ਮੈਂ ਸੰਤੋਖ ਮੰਡੇਰ ਨੂੰ ਵੀ ਵਿਕਟੋਰੀਆ ਜਾਣ ਲਈ ਤਿਆਰ ਕਰ ਲਿਆ। ਅਸੀਂ ਤਵਾਸਨ ਤੋਂ ਤਿੰਨ ਵਜੇ ਵਾਲੀ ਫੈਰੀ ਫੜਨੀ ਸੀ। ਮੈਂ ਮੰਡੇਰ ਨੂੰ ਦੋ ਵਜੇ ਹੀ ਕਹਿਣ ਲੱਗ ਪਿਆ, “ਚੱਲੀਏ, ਨਹੀਂ

ਹਵਾਈ ਜਹਾਜ਼ ਅਠੱਤੀ ਹਜ਼ਾਰ ਫੁੱਟ ਦੀ ਉਚਾਈ ਉਤੇ ਛੇ ਸੌ ਮੀਲ ਘੰਟੇ ਦੀ ਰਫ਼ਤਾਰ ਨਾਲ ਉੱਡ ਰਿਹਾ ਸੀ। ਆਦਮੀ ਦੀ ਤੋਰ ਤੋਂ ਦੋ ਸੌ ਗੁਣਾਂ ਤੇਜ਼। ਮੇਰੇ ਮਨ ਦੇ ਫੁਰਨੇ ਹੋਰ ਵੀ ਤੇਜ਼ ਉਡ ਰਹੇ ਸਨ। ਉਹ ਮਿੰਟਾਂ ਸਕਿੰਟਾਂ `ਚ ਚੰਨ ਤਾਰਿਆਂ ਤਕ ਦੀਆਂ ਉਡਾਰੀਆਂ ਮਾਰ ਰਹੇ ਸਨ। ਪਲ `ਚ ਪਿੰਡ ਪਹੁੰਚਦੇ ਪਲ `ਚ ਕੈਨੇਡਾ। ਮੇਰੀ ਸੀਟ ਦੇ ਸਾਹਮਣੇ ਲੱਗੀ ਟੀ.ਵੀ.ਦੀ ਸਕਰੀਨ ਉਤੇ ਉਡਦੇ ਜਹਾਜ਼ ਦੀ ਸਥਿਤੀ ਦਿਸੀ ਜਾਂਦੀ ਸੀ। ਸਕਰੀਨ ਉਤੇ ਧਰਤੀ ਦਾ ਨਕਸ਼ਾ ਆਈ ਜਾਂਦਾ ਸੀ ਜਿਸ ਉਤੇ ਸ਼ਹਿਰਾਂ ਦੇ ਨਾਂ ਸਨ, ਜੰਗਲ ਬੇਲੇ ਸਨ ਤੇ ਝੀਲਾਂ ਦਾ ਨੀਲਾ ਪਾਣੀ ਸੀ। ਬਾਰੀ ਤੋਂ ਬਾਹਰ ਅਸਗਾਹ ਅਸਮਾਨ ਵਿਖਾਈ ਦੇ ਰਿਹਾ ਸੀ

ਕਿਥੇ ਮੇਰੀਅਨ ਜੋਨਜ਼ ਤੇ ਕਿਥੇ ਕਬੱਡੀ ਦੇ ਖਿਡਾਰੀ? ਹੈ ਕੋਈ ਜੋੜ? ਹਾਂ ਇੱਕ ਗੱਲੋਂ ਜੋੜ ਹੈ। ਵਿਸ਼ਵ ਪ੍ਰਸਿੱਧ ਅਥਲੀਟ ਮੇਰੀਅਨ ਜੋਨਜ਼ ਪਾਬੰਦੀਸ਼ੁਦਾ ਡਰੱਗ ਸੇਵਨ ਦੀ ਦੋਸ਼ੀ ਪਾਈ ਗਈ ਹੈ ਤੇ ਉਸ ਦੇ ਮੈਡਲ ਵਾਪਸ ਲੈ ਲਏ ਗਏ ਹਨ। ਆਮ ਲੋਕਾਂ ਨੂੰ ਪਤਾ ਹੋਵੇ ਜਾਂ ਨਾ ਪਰ ਇਹ ਸੱਚ ਹੈ ਕਿ ਪੰਜਾਬ ਦੀ ਦੇਸੀ ਖੇਡ ਕਬੱਡੀ ਦੇ ਕਈ ਸਟਾਰ ਖਿਡਾਰੀ ਵਰਜਿਤ ਡਰੱਗਾਂ ਲੈ ਰਹੇ ਹਨ। ਜੇਕਰ ਤੁਰਤ ਕੋਈ ਉਪਾਅ ਨਾ ਕੀਤਾ ਗਿਆ ਤਾਂ ਉਹ ਦਿਨ ਦੂਰ ਨਹੀਂ ਜਦੋਂ ਉਹ ਉਨ੍ਹਾਂ ਨੂੰ ਲੈ ਬਹਿਣਗੀਆਂ। ਉਹਦੀ ਸ਼ੁਰੂਆਤ ਹੋ ਚੁੱਕੀ ਹੈ। ਕਿਸੇ ਖਿਡਾਰੀ ਦੀ ਅਣਿਆਈ ਮੌਤ, ਕਿਸੇ ਦੇ ਮਸਲ ਪੁੱਲ, ਕਿਸੇ ਦਾ ਨਿਪੁੰਸਕ ਹੋਣਾ ਤ

ਅਜਮੇਰ ਸਿੰਘ ਨੇ ਹੈਮਰ ਸੁੱਟਣ ਵਿੱਚ ਗੋਲਡਨ ਹੈਟ ਟ੍ਰਿਕ ਮਾਰਿਆ ਸੀ। ਯਾਨੀ ਲਗਾਤਾਰ ਤਿੰਨ ਸੋਨ ਤਮਗ਼ੇ ਜਿੱਤੇ ਸਨ। ਉਹ ਵੀ ਵਿਸ਼ਵ ਵੈਟਰਨ ਚੈਂਪੀਅਨ ਬਣਨ ਦੇ। ਉਹ ਪੰਜਾਬ ਪੁਲਿਸ `ਚੋਂ ਐੱਸ.ਪੀ ਦੇ ਅਹੁਦੇ ਤੋਂ ਰਿਟਾਇਰ ਹੋ ਕੇ ਅੱਜ ਕੱਲ੍ਹ ਆਪਣੇ ਪਿੰਡ ਰਹਿੰਦਾ ਹੈ ਤੇ ਸੱਥਾਂ ਦਾ ਸ਼ਿੰਗਾਰ ਹੈ। ਅਜੇ ਵੀ ਉਸ ਨੇ ਆਪਣਾ ਜੁੱਸਾ ਸੰਭਾਲਿਆ ਹੋਇਐ ਤੇ ਆਪਣੀ ਉਮਰ ਦੇ ਹੈਮਰ ਸੁਟਾਵਿਆਂ ਨੂੰ ਨੇੜੇ ਨਹੀਂ ਲੱਗਣ ਦਿੰਦਾ।

ਮਈ 1966 ਦੀ ਗੱਲ ਹੈ। ਪਟਿਆਲੇ ਦੇ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿੱਚ ਚੋਟੀ ਦੇ ਅਥਲੀਟਾਂ ਦਾ ਕੋਚਿੰਗ ਕੈਂਪ ਲੱਗਾ ਹੋਇਆ ਸੀ। ਮੈਂ ਉਦੋਂ ਖ

ਗਿਆਰਾਂ ਅਗੱਸਤ 2007 ਦਾ ਖਿੜੀ ਧੁੱਪ ਵਾਲਾ ਦਿਨ ਸੀ। ਸਵੇਰ ਦਾ ਤਾਪਮਾਨ ਇੱਕੀ ਸੈਂਟੀਗਰੇਡ, ਦੁਪਹਿਰ ਦਾ ਇਕੱਤੀ ਤੇ ਸ਼ਾਮ ਦਾ ਛੱਬੀ ਦਰਜੇ ਸੀ। ਪਰ ਮੌਸਮ ਦੀ ਕਿਸ ਨੂੰ ਪਰਵਾਹ ਸੀ? ਮੀਂਹ ਪੈਂਦਾ ਹੁੰਦਾ ਤਦ ਵੀ ਕੋਈ ਫਰਕ ਨਹੀਂ ਸੀ ਪੈਣਾ। ਵਰਲਡ ਕਬੱਡੀ ਕੱਪ ਤਾਂ ਛੱਤੇ ਹੋਏ ਵਾਤਾਨਕੂਲ ਕੌਪਿਸ ਕੌਲੀਜ਼ੀਅਮ ਵਿੱਚ ਹੋਣਾ ਸੀ ਜਿਸ ਦੀ ਅਗਾਊਂ ਟਿਕਟ ਚਾਲੀ ਡਾਲਰ ਤੇ ਗੇਟ ਉਤੇ ਪੰਤਾਲੀ ਡਾਲਰ ਸੀ। ਭਾਰਤੀ ਰੁਪਈਆਂ ਵਿੱਚ ਇਹ ਟਿਕਟ ਡੇਢ ਹਜ਼ਾਰ ਰੁਪਏ ਤੋਂ ਉਪਰ ਬਣਦੀ ਹੈ। ਪੰਜਾਬ ਵਿੱਚ ਜੇ ਕਿਸੇ ਨੂੰ ਕਿਹਾ ਜਾਵੇ ਕਿ ਡੂਢ ਹਜ਼ਾਰ ਦੀ ਟਿਕਟ ਲੈ ਕੇ ਕਬੱਡੀ ਵੇਖਣੀ ਹੈ ਤਾਂ ਸ਼ਾ

ਕਿਸੇ ਪੁਰਾਣੇ ਚੈਂਪੀਅਨ ਨਾਲ ਮੁਲਾਕਾਤ ਕਰਨ ਦਾ ਆਪਣਾ ਅਨੰਦ ਹੈ। ਖ਼ਾਸ ਕਰ ਕੇ ਬਜ਼ੁਰਗ ਚੈਂਪੀਅਨ ਨਾਲ। ਉਸ ਦੀਆਂ ਗੱਲਾਂ ਕਈ ਸਾਲ ਪਹਿਲਾਂ ਦਾ ਸਮਾਂ ਅੱਖਾਂ ਅੱਗੇ ਲਿਆ ਦਿੰਦੀਆਂ ਹਨ। ਮੈਂ ਨਿੱਕਾ ਸਿੰਘ ਦਾ ਨਾਂ ਸੁਣਿਆ ਹੋਇਆ ਸੀ। ਉਸ ਨੇ 1951 ਦੀਆਂ ਏਸ਼ਿਆਈ ਖੇਡਾਂ ਵਿੱਚ 1500 ਮੀਟਰ ਦੀ ਦੌੜ `ਚੋਂ ਸੋਨੇ ਦਾ ਤਮਗ਼ਾ ਜਿੱਤਿਆ ਸੀ। ਉਥੇ ਹੀ ਛੋਟਾ ਸਿੰਘ ਮੈਰਾਥਨ ਦੌੜ ਦਾ ਜੇਤੂ ਸੀ। ਨਿੱਕਾ ਸਿੰਘ ਤੇ ਛੋਟਾ ਸਿੰਘ ਇਕੋ ਅਰਥ ਦੇਣ ਵਾਲੇ ਨਾਂ ਹੋਣ ਕਾਰਨ ਮੇਰੇ ਜ਼ਿਹਨ ਵਿੱਚ ਹੁਣ ਤਕ ਰਲਗੱਡ ਹੁੰਦੇ ਰਹਿੰਦੇ ਹਨ। ਕਦੇ ਮੈਂ ਨਿੱਕਾ ਸਿੰਘ ਨੂੰ ਮੈਰਾਥਨ

ਸਿਆਟਲ ਦਾ ਖੇਡ ਮੇਲਾ 28 ਤੇ 29 ਜੁਲਾਈ 2007 ਨੂੰ ਭਰਨਾ ਸੀ। ਮੇਲਾ ਕਮੇਟੀ ਨੇ ਇਸ ਦੀ ਕਾਫੀ ਮਸ਼ਹੂਰੀ ਕੀਤੀ ਸੀ। ਅਖ਼ਬਾਰਾਂ ਤੇ ਰਸਾਲਿਆਂ ਵਿੱਚ ਇਸ਼ਤਿਹਾਰ ਛਪੇ ਸਨ ਤੇ ਰੇਡੀਓ ਰਾਹੀਂ ਵੀ ਪਰਚਾਰ ਕੀਤਾ ਗਿਆ ਸੀ। ਇਸ ਵਾਰ ਦੇ ਖੇਡ ਮੇਲੇ ਦੀ ਵਿਸ਼ੇਸ਼ ਗੱਲ ਇਹ ਸੀ ਕਿ ਅੱਡੋ ਅੱਡ ਖੇਡ ਮੇਲੇ ਕਰਾਉਣ ਦੀ ਥਾਂ ਐਤਕੀਂ ਸਾਰੇ ਸਿਆਟਲੀਏ ਰਲ ਕੇ ਇਕੋ ਸਾਂਝਾ ਮੇਲਾ ਮਨਾ ਰਹੇ ਸਨ। ਏਕੇ ਵਿੱਚ ਬੜੀ ਬਰਕਤ ਹੁੰਦੀ ਹੈ ਜਿਸ ਨਾਲ ਫੰਡ `ਕੱਠਾ ਕਰਨਾ ਪਹਿਲਾਂ ਨਾਲੋਂ ਸੁਖਾਲਾ ਹੋ ਗਿਆ ਸੀ। ਦਰਸ਼ਕ ਵੀ ਬਿਨਾਂ ਕਿਸੇ ਨਿੰਦ ਵਿਚਾਰ ਦੇ ਵੱਡੀ ਗ

ਬਾਬਾ ਗੁਲਾਬ ਸਿੰਘ ਜਦੋਂ ਜੀਂਦਾ ਸੀ ਤਾਂ ਉਹਦੇ ਬਾਰੇ ਮੈਂ ਇੱਕ ਆਰਟੀਕਲ ਲਿਖਿਆ ਸੀ-ਮੈਡਲਾਂ ਦਾ ਬੋਹਲ। ਵੈਟਰਨਜ਼ ਦੀਆਂ ਅੰਤਰਰਾਸ਼ਟਰੀ ਅਥਲੈਟਿਕ ਖੇਡਾਂ ਵਿਚੋਂ ਉਸ ਨੇ ਪੰਜਾਹ ਮੈਡਲ ਜਿੱਤੇ ਸਨ ਤੇ ਹੋਰ ਜਿੱਤੀ ਜਾ ਰਿਹਾ ਸੀ। ਵੱਡਉਮਰੇ ਖਿਡਾਰੀਆਂ ਵਿੱਚ ਉਹ ਭਾਰਤ ਦਾ ਪਹਿਲਾ ਅਥਲੀਟ ਸੀ ਜਿਸ ਨੇ ਕੌਮਾਂਤਰੀ ਪੱਧਰ `ਤੇ ਏਨੀਆਂ ਮੱਲਾਂ ਮਾਰੀਆਂ। ਉਸ ਤੋਂ ਪਿਛੋਂ ਕੈਨੇਡਾ ਵੱਸਦਾ ਕੇਸਰ ਸਿੰਘ ਪੂਨੀਆਂ ਬਾਬਾ ਗੁਲਾਬ ਸਿੰਘ ਦੇ ਰਾਹ ਪਿਆ ਹੋਇਐ। ਬਾਬਾ ਫੌਜਾ ਸਿੰਘ ਨੇ ਮੈਡਲ ਭਾਵੇਂ ਬਹੁਤੇ ਨਹੀਂ ਜਿੱਤੇ ਪਰ ਮੈਰਾਥਨ ਦੌੜਾਂ ਵਿੱਚ ਸ਼ੋਭਾ ਬਹੁਤ ਖੱਟੀ ਹੈ। ਹੋਰ ਵੀ ਕਈ ਬਾਬਿਆਂ ਨੇ ਆਪੋ ਆਪਣੀਆਂ

ਗੱਲ ਪੁਰਾਤਨ ਓਲੰਪਿਕ ਖੇਡਾਂ ਤੋਂ ਸ਼ੁਰੂ ਕਰਦੇ ਹਾਂ। ਇੱਕ ਦੰਦ ਕਥਾ ਅਨੁਸਾਰ ਐਲਿਸ ਦੇ ਰਾਜੇ ਓਨੋਮਸ ਨੇ ਇਹ ਸ਼ਰਤ ਰੱਖੀ ਹੋਈ ਸੀ ਕਿ ਉਹ ਆਪਣੀ ਖ਼ੂਬਸੂਰਤ ਧੀ ਹਿਪੋਡੇਮੀਆ ਦਾ ਡੋਲਾ ਉਸੇ ਰਾਜਕੁਮਾਰ ਨੂੰ ਦੇਵੇਗਾ ਜਿਹੜਾ ਰਾਜੇ ਦੇ ਰਥ ਨੂੰ ਡਾਹੀ ਨਾ ਦੇਵੇ। ਡਾਹੀ ਲੈਣ ਦੀ ਸੂਰਤ ਵਿੱਚ ਰਾਜੇ ਹੱਥੋਂ ਭੱਲੇ ਨਾਲ ਮਾਰੇ ਜਾਣ ਦੀ ਸਜ਼ਾ ਲਾਗੂ ਸੀ। ਰਾਜਕੁਮਾਰੀ ਨੂੰ ਵਰਨ ਲਈ ਵਾਰੀ ਵਾਰੀ ਰਾਜਕੁਮਾਰ ਨਿਤਰਦੇ। ਉਹ ਰਾਜਕੁਮਾਰੀ ਨੂੰ ਆਪਣੇ ਰਥ ਵਿੱਚ ਬਿਠਾ ਕੇ ਦੌੜਨ ਲੱਗਦੇ ਤਾਂ ਸ਼ਾਹੀ ਰਥ ਉਹਨਾਂ ਦਾ ਪਿੱਛਾ ਕਰਦਾ। ਸ਼ਾਹੀ ਰਥ ਦੇ ਘੋੜੇ ਵਧੇਰੇ ਤੇਜ਼ਤਰਾਰ ਹੁੰਦੇ ਜੋ ਰਾਜਕੁਮਾਰਾਂ ਦੇ ਰਥਾਂ ਨੂੰ ਜਾ

ਨਿਊ ਵੈੱਸਟਮਿਨਸਟਰ ਦਾ ਸੁਖਸਾਗਰ ਟੂਰਨਾਮੈਂਟ ਆਪਣੇ ਨਾਂ ਜਿੰਨਾ ਹੀ ਸੁਖਮਈ ਤੇ ਸ਼ਾਂਤਮਈ ਰਿਹਾ। ਵੈਨਕੂਵਰ ਵੱਲ ਵੈਸੇ ਪੁਲੀਸ ਤੇ ਸਕਿਉਰਿਟੀ ਤੋਂ ਬਿਨਾਂ ਕਬੱਡੀ ਟੂਰਨਾਮੈਂਟ ਨੇਪਰੇ ਨਹੀਂ ਚੜ੍ਹਦੇ। ਤਰਾਰੇ `ਚ ਆਏ ਬੰਦਿਆਂ ਦੇ ਗੇਅਰ `ਚੋਂ ਨਿਕਲ ਜਾਣ ਦਾ ਡਰ ਹੁੰਦੈ। ਚੰਗੇ ਭਲੇ ਖੇਡ ਮੇਲੇ `ਚ ਬਦਮਗਜ਼ੀ ਹੋ ਜਾਂਦੀ ਹੈ। ਕਲੱਬਾਂ ਦੇ ਤੱਤੇ ਹਮਾਇਤੀ ਆਪੋ ਆਪਣੇ ਖਿਡਾਰੀਆਂ ਦੀ ਹਮਾਇਤ ਵਿੱਚ ਠਹਿਕ ਪੈਂਦੇ ਹਨ। ਖਿਡਾਰੀਆਂ ਉਤੇ ਚੋਖਾ ਪੈਸਾ ਲੱਗਿਆ ਹੁੰਦੈ ਜੋ ਪੁਆੜੇ ਦੀ ਜੜ੍ਹ ਬਣ ਜਾਂਦੈ। ਖੇਡ ਪ੍ਰਬੰਧਕਾਂ ਦੇ ਵੀ ਵੱਸੋਂ ਬਾਹਰੀ ਗੱਲ ਹੋ ਜਾਂਦੀ ਹੈ। ਬਚਾਅ ਰੱਖਣ ਲਈ ਕੁੱਝ ਸਾਲਾਂ ਤੋਂ ਸਕਿ

ਦੁਨੀਆਂ ਹੋ ਹੋ ਤੁਰੀ ਜਾਂਦੀ ਹੈ। ਪੰਜਾਹ ਕਿਲੋਮੀਟਰ ਵਾਕ ਦਾ ਚੈਂਪੀਅਨ ਜ਼ੋਰਾ ਸਿੰਘ ਸਦਾ ਲਈ ਤੁਰ ਗਿਆ ਹੈ। ਉਹਦੇ ਅਕਾਲ ਚਲਾਣੇ ਦਾ ਪਤਾ ਮੈਨੂੰ ਕਈ ਮਹੀਨੇ ਬਾਅਦ ਲੱਗਾ। ਅਜਿਹੇ ਵਿਲੱਖਣ ਅਥਲੀਟ ਦੀ ਯਾਦ ਖੇਡ ਜਗਤ ਨਾਲ ਸਾਂਝੀ ਕਰਨੀ ਬਣਦੀ ਹੈ। ਸਾਡੇ ਬਹੁਤ ਸਾਰੇ ਖਿਡਾਰੀ ਆਪਣੀ ਖੇਡ ਸਮੇਂ ਲੋਕਾਂ ਵਿੱਚ ਬੜੇ ਹਰਮਨ ਪਿਆਰੇ ਹੁੰਦੇ ਹਨ ਪਰ ਬਾਅਦ ਵਿੱਚ ਉਹ ਭੁੱਲ ਭੁਲਾ ਜਾਂਦੇ ਹਨ। ਕਈਆਂ ਦਾ ਬੁਢਾਪਾ ਇਕਲਾਪੇ ਤੇ ਗੁੰਮਨਾਮੀ ਵਿੱਚ ਗੁਜ਼ਰਦਾ ਹੈ ਤੇ ਉਨ੍ਹਾਂ ਦੇ ਪਰਲੋਕ ਸਿਧਾਰ ਜਾਣ ਦਾ ਵੀ ਪਤਾ ਨਹੀਂ ਲੱਗਦਾ।

ਡਿਸਕਸ ਸੁੱਟਣ ਵਿੱਚ ਏਸ਼ੀਆ ਦੇ ਚੈਂਪੀਅਨ ਬਲਕਾਰ ਸਿੰਘ ਦੇ ਗੁਜ਼ਰ ਜਾ

ਮੇਰੀ ਇਸ ਫੇਰੀ ਦਾ ਸਬੱਬ ਐਡਮਿੰਟਨ ਕਬੱਡੀ ਕੱਪ ਕਰਾਉਣ ਵਾਲੇ ਸੱਜਣਾਂ ਮਿੱਤਰਾਂ ਨੇ ਬਣਾਇਆ ਸੀ। ਉਥੇ ਇੰਦਰਜੀਤ ਸਿੰਘ ਮੁੱਲਾਂਪੁਰ ‘ਦੇਸ਼ ਵਿਦੇਸ਼ ਟਾਈਮਜ਼’ ਨਾਂ ਦਾ ਮੈਗਜ਼ੀਨ ਕੱਢਦਾ ਹੈ। ਉਹ ਬੜਾ ਹਿੰਮਤੀ ਤੇ ਮਿਲਾਪੜਾ ਨੌਜੁਆਨ ਹੈ ਜਿਸ ਨੂੰ ਕਬੱਡੀ ਤੇ ਗਾਇਕੀ ਦੇ ਬੜੇ ਵੱਡੇ ਮੇਲੇ ਕਰਾਉਣ ਦਾ ਤਜਰਬਾ ਹੈ। ਕਬੱਡੀ ਨੂੰ ਐਡਮਿੰਟਨ ਦੀਆਂ ਵਰਲਡ ਮਾਸਟਰ ਖੇਡਾਂ ਵਿੱਚ ਦਰਸ਼ਨੀ ਖੇਡ ਵਜੋਂ ਸ਼ਾਮਲ ਕਰਵਾਉਣ ਦਾ ਸਿਹਰਾ ਉਹਦੇ ਤੇ ਐਡਮਿੰਟਨ ਦੇ ਕਬੱਡੀ ਪ੍ਰੇਮੀਆਂ ਸਿਰ ਹੈ। ਅਗਲੇ ਸਾਲ ਉਹ ਆਪਣੇ ਸ਼ਹਿਰ ਵਿੱਚ ਕਬੱਡੀ ਦਾ ‘ਵਰਲਡ ਕੱਪ’ ਕਰਾਉਣ ਦਾ ਨਿਸ਼ਚਾ ਕਰੀ ਬੈਠੇ ਹਨ। ਉਨ੍ਹਾਂ ਨੇ ਮੈਨੂੰ ਤੇ ਕਬੱਡੀ

ਜਿਵੇਂ ਹਾਕੀ ਵਿੱਚ ਬਲਬੀਰ ਸਿੰਘ ਨਾਂ ਨੂੰ ਬਖ਼ਸ਼ ਹੈ ਤਿਵੇਂ ਅਥਲੈਟਿਕਸ ਵਿੱਚ ਮਹਿੰਦਰ ਸਿੰਘ ਨਾਂ ਦੀ ਗੁੱਡੀ ਚੜ੍ਹੀ ਰਹੀ ਹੈ। ਤਿੰਨ ਮਹਿੰਦਰ ਸਿੰਘ ਟੋਕੀਓ, ਜਕਾਰਤਾ ਤੇ ਬੈਂਕਾਕ ਦੀਆਂ ਏਸ਼ਿਆਈ ਖੇਡਾਂ ਦੇ ਚੈਂਪੀਅਨ ਬਣੇ ਹਨ। 1958 ਵਿੱਚ ਟੋਕੀਓ ਦੀਆਂ ਤੀਜੀਆਂ ਏਸ਼ਿਆਈ ਖੇਡਾਂ `ਚੋਂ ਖਾਨਖਾਨੇ ਦੇ ਮਹਿੰਦਰ ਸਿੰਘ ਨੇ ਗੋਲਡ ਮੈਡਲ ਜਿੱਤਿਆ ਸੀ। ਚਾਰ ਸਾਲ ਬਾਅਦ ਜਕਾਰਤਾ ਦੀਆਂ ਏਸ਼ਿਆਈ ਖੇਡਾਂ `ਚ ਜ਼ਿਲ੍ਹਾ ਜਲੰਧਰ ਦਾ ਇੱਕ ਹੋਰ ਮਹਿੰਦਰ ਸਿੰਘ 1500 ਮੀਟਰ ਦੀ ਦੌੜ ਨੂੰ ਪੈ ਗਿਆ ਸੀ। 1970 ਵਿੱਚ ਬੈਂਕਾਕ ਦੀਆਂ ਏਸ਼ਿਆਈ ਖੇਡਾਂ

ਸੋਲਾਂ ਤੇ ਸਤਾਰਾਂ ਜੂਨ ਨੂੰ ਮਾਲਟਨ ਦਾ ਵਇਲਡਵੁੱਡ ਪਾਰਕ ਛਪਾਰ ਦਾ ਮੇਲਾ ਬਣਿਆ ਰਿਹਾ। ਕਿਧਰੇ ਕਬੱਡੀਆਂ ਪਈਆਂ, ਕਿਧਰੇ ਬਾਸਕਟਬਾਲ ਦੇ ਮੈਚ ਹੋਏ ਤੇ ਕਿਧਰੇ ਵਾਲੀਬਾਲ ਤੇ ਸੌਕਰ ਖੇਡੀ ਜਾਂਦੀ ਰਹੀ। ਕੁੱਝ ਅਥਲੈਟਿਕਸ ਦੇ ਈਵੈਂਟ ਵੀ ਹੋਏ ਤੇ ਮੈਚਾਂ ਦੀ ਕੁਮੈਂਟਰੀ ਦੇ ਨਾਲ ਖੇਡ ਸੱਭਿਆਚਾਰ ਦੀਆਂ ਹੋਰ ਗੱਲਾਂ ਵੀ ਹੁੰਦੀਆਂ ਰਹੀਆਂ। ਲੰਗਰ ਚਲਾਉਣ ਵਾਲੇ ਲੰਗਰ ਵਰਤਾਉਂਦੇ ਰਹੇ ਤੇ ਕਈ ਬੇਲੀ ਕਾਰਾਂ ਦੀਆਂ ਡਿੱਕੀਆਂ ਵੱਲ ਵੀ ਗੇੜੇ ਮਾਰਨੋ ਨਹੀਂ ਹਟੇ। ਪੰਜਾਬੀਆਂ ਨੂੰ ਮੇਲੇ `ਚ `ਕੱਠੇ ਕਰਨ ਦਾ ਸਬੱਬ ਬਣਾਇਆ ਦੇਸ਼ਭਗਤ ਸਪੋਰਟਸ ਕਲੱਬ ਨੇ ਜਿਸ ਦਾ ਇਹ ਤੇਤੀਵਾਂ ਖੇਡ ਮੇਲਾ ਸੀ ਜੋ ਐਤਕੀਂ ਸ਼ਹੀ

ਕੁਸ਼ਤੀ ਪੰਜਾਬੀਆਂ ਦੀ ਜੱਦੀ ਪੁਸ਼ਤੀ ਖੇਡ ਹੈ। ਇਸ ਵਿੱਚ ਪੰਜਾਬ ਨੇ ਕਈ ਰੁਸਤਮੇ ਜ਼ਮਾਂ ਪੈਦਾ ਕੀਤੇ ਹਨ। ਸਿੱਖਾਂ ਦੇ ਦੂਜੇ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਵਿੱਚ ਮੱਲ ਅਖਾੜੇ ਦੀ ਨੀਂਹ ਰੱਖੀ ਸੀ ਜਿਸ ਦੀ ਯਾਦ ਵਿੱਚ ਗੁਰਦਵਾਰਾ ਮੱਲ ਅਖਾੜਾ ਸੁਭਾਇਮਾਨ ਹੈ। ਛੇਵੇਂ ਗੁਰੂ ਹਰਗੋਬਿੰਦ ਸਾਹਿਬ ਕੁਸ਼ਤੀਆਂ ਦੇ ਬੜੇ ਵੱਡੇ ਸਰਪ੍ਰਸਤ ਸਨ। ਉਨ੍ਹਾਂ ਨੇ ਪਹਿਲਵਾਨ ਪਾਲ ਰੱਖੇ ਸਨ ਤੇ ਉਨ੍ਹਾਂ ਦੇ ਘੋਲ ਕਰਵਾਇਆ ਕਰਦੇ ਸਨ। ਉਹ ਖ਼ੁਦ ਵੀ ਸਰੀਰਕ ਤੌਰ `ਤੇ ਬੜੇ ਬਲਵਾਨ ਸਨ ਤੇ ਸਿੱਖਾਂ ਨੂੰ ਬਲਵਾਨ ਬਣਾਉਣਾ ਚਾਹੁੰਦੇ ਸਨ। ਪੈਂਦੇ ਖਾਂ ਪਠਾਣ ਤੋਂ ਲੈ ਕੇ ਕਰੀਮ ਬਖ਼ਸ਼, ਕਿੱਕਰ ਸਿੰਘ, ਗੋਬਰ, ਗ਼ੁਲਾਮ