
19 ਅਪ੍ਰੈਲ 2001 ਦੀ ਸਵੇਰ।
ਲਾਹੌਰ ਨਾਲੋਂ ਵਿਛੜਣ ਦਾ ਵਕਤ ਆਣ ਪੁੱਜਾ। ਹੋਟਲ ਨੂੰ ਛੱਡਣ ਦੀ ਪੂਰੀ ਤਿਆਰੀ ਕਰ ਲੈਣ ਤੋਂ ਪਿੱਛੋਂ ਮੈਂ ਜਗਤਾਰ ਨੂੰ ਕਿਹਾ, ‘‘ਇਕ ਮਿੰਟ ਠਹਿਰੋ। ਮੈਂ ਲਾਹੌਰ ਨੂੰ ਅਲਵਿਦਾ ਕਹਿ ਲਵਾਂ।’’
ਹੋਟਲ ਦੀ ਪੰਜਵੀਂ ਮੰਜ਼ਿਲ ‘ਤੇ ਸਥਿਤ ਆਪਣੇ ਕਮਰੇ ‘ਚੋਂ ਬਾਹਰ ਨਿਕਲ ਕੇ ਮੈਂ ਟੈਰਸ ‘ਤੇ ਆਣ ਖੜੋਤਾ। ਸੂਰਜ ਅਜੇ ਚੜ੍ਹਿਆ ਨਹੀਂ ਸੀ ਤੇ ਸ਼ਾਂਤ ਘਸਮੈਲੀ ਰੌਸ਼ਨੀ ‘ਚੋਂ ਲਾਹੌਰ ਸ਼ਹਿਰ ਹੌਲੀ ਹੌਲੀ ਉਦੈ ਹੋ ਰਿਹਾ ਸੀ। ਉਹੋ ਉੱਚੇ ਨੀਵੇਂ ਮਕਾਨ ਤੇ ਇਮਾਰਤਾਂ। ਮਸਜਿਦਾਂ ਦੇ ਗੁੰਬਦ। ਆਸਮਾਨ ‘ਚ ਤੈਰਦੀਆਂ ਬੱਦਲਾਂ ਦੀਆਂ ਨਿੱਕੀਆਂ ਟੁਕੜੀਆਂ। ਮੈਂ ਲਾਹੌਰ ਦੇ ਆਖ਼ਰੀ ਦਰਸ਼ਨ ਆਪਣੀਆਂ ਅੱਖਾਂ ਦੀਆਂ ਪ
‘‘ਹੁਣ ਆਪਾਂ ਸੇਫ਼ ਆਂ। ਲਾਹੌਰ ਆ ਗਿਐ। ਲੈ ਬਈ, ਇੱਛਰਾਂ ਬਾਜ਼ਾਰ ਦੇ ਬਾਹਰ ਕਾਰ ਰੋਕੀਂ। ਸੁਲੇਖਾ ਨਾਲੇ ਆਪ ਸ਼ੌਪਿੰਗ ਕਰ ਲਵੇਗੀ ਤੇ ਨਾਲੇ ਮੈਨੂੰ ਬੱਚਿਆਂ ਵਾਸਤੇ ਸੂਟ ਖ਼ਰੀਦ ਦਿਊ।’’ ਜਗਤਾਰ ਨੇ ਤਸੱਲੀ ਨਾਲ ਕਿਹਾ।
ਇੱਛਰਾਂ ਬਜ਼ਾਰ ਦੇ ਬਾਹਰ ਗੱਡੀ ਖੜ੍ਹੀ ਕਰਕੇ ਅਸੀਂ ਬਾਹਰ ਨਿਕਲੇ ਤਾਂ ਕਾਰਾਂ ਦੀ ਪਾਰਕਿੰਗ ਲਈ ਪੈਸੇ ਉਗਰਾਹੁਣ ਵਾਲਾ ਆਦਮੀ ਸਾਡੇ ਕੋਲ ਆਇਆ। ਅਸੀਂ ਅਜੇ ਜੇਬ ਨੂੰ ਹੱਥ ਲਾ ਹੀ ਰਹੇ ਸਾਂ ਕਿ ਡਰਾਈਵਰ ਨੇ ਸਾਨੂੰ ਪੂਰੇ ਹੱਕ ਨਾਲ ਕਿਹਾ, ‘‘ਨਹੀਂ, ਪੈਸੇ ਨਹੀਂ ਦੇਣੇ।’’
ਪਾਰਕਿੰਗ ਫੀਸ ਲੈਣ ਵਾਲਾ ਬੰਦਾ ਪੁੱਛਦੀਆਂ ਨਜਰਾਂ ਨਾਲ ਡਰਾਈਵਰ ਵੱਲ ਵੇਖਣ ਲੱਗਾ।
‘‘ਜਾਹ! ਪੈਸੇ ਪੂਸੇ ਕੋਈ ਨਹੀਂ ਮਿਲਣੇ।’
ਅੱਜ ਸਾਡਾ ਲਾਹੌਰ ਵਿਚ ਆਖ਼ਰੀ ਦਿਨ ਸੀ। ਇਹ ਦਿਨ ਵੀ ਅਸੀਂ ਲੇਖੇ ਲੱਗਿਆ ਵੇਖਣਾ ਚਾਹੁੰਦੇ ਸਾਂ। ਕਸੂਰ ਵਿਚ ਬਾਬੇ ਬੁੱਲ੍ਹੇ ਸ਼ਾਹ ਦਾ ਮਜ਼ਾਰ ਦੇਖਣ ਦੀ ਤਾਂਘ ਤੜਪੀ ਤਾਂ ਮੈਂ ਡਾ. ਜਗਤਾਰ ਨੂੰ ਕਿਹਾ ਕਿ ਉਹ ‘ਸ਼ਾਹ ਜੀ’ ਨੂੰ ਕਹਿ ਕੇ ਕਾਰ ਦਾ ਬੰਦੋਬਸਤ ਕਰੇ। ‘ਸ਼ਾਹ ਜੀ’ ਪ੍ਰਮੁੱਖ ਉਰਦੂ ਅਖ਼ਬਾਰ ‘ਨਵਾਏ ਵਕਤ’ ਦਾ ਮੁਖ ਕਾਲਮ-ਨਵੀਸ ਹੋਣ ਕਰਕੇ ਉਹਦੀ ਕਾਰ ਵਿਚ ਲਾਹੌਰੋਂ ਬਾਹਰ ਨਿਕਲਣਾ ਸਾਨੂੰ ਵਧੇਰੇ ਸੁਰੱਖਿਅਤ ਲੱਗਦਾ ਸੀ। ਉਂਜ ਸਾਡੇ ਨਾਲ ਦੇ ਸਾਰੇ ਲੋਕ ਹੀ ਲਾਹੌਰੋਂ ਬਾਹਰ ਘੁੰਮ ਫਿਰ ਰਹੇ ਸਨ ਤੇ ਇਕ ਗਰੁੱਪ ਤਾਂ ਰਾਵਲਪਿੰਡੀ ਤੇ ਪੰਜਾ ਸਾਹਿਬ ਦੀ ਯਾਤਰਾ ‘ਤੇ ਵੀ ਨਿਕਲ ਚੁੱਕਾ ਸੀ। ‘‘ਕੋਈ ਨਹੀਂ ਪੁੱਛਦਾ ਜੀ!’’ ਕਹਿ ਕੇ ਸਾਰੇ ਤੁ
ਸੂਰਜ ਡੁੱਬ ਚੁੱਕਾ ਸੀ। ਲਾਇਲਪੁਰ ਸ਼ਹਿਰ ਰੌਸ਼ਨੀਆਂ ਵਿਚ ਜਗਮਗ ਕਰਨ ਲੱਗਾ। ਪ੍ਰੇਮ ਸਿੰਘ ਦਾ ਤਾਂ ਲਾਇਲਪੁਰ ਤੋਂ ਬਾਹਰ ਨਿਕਲਣ ਨੂੰ ਦਿਲ ਨਹੀਂ ਸੀ ਕਰ ਰਿਹਾ, ਜਿਵੇਂ ਮੇਲਾ ਮੁੱਕ ਜਾਣ ਤੋਂ ਵੀ ਪਿੱਛੋਂ ਬੱਚੇ ਦਾ ਘਰ ਪਰਤਣ ਨੂੰ ਮਨ ਨਹੀਂ ਮੰਨਦਾ। ਉਸ ਦੇ ਕਹਿਣ ਉਤੇ ਰਾਇ ਅਜ਼ੀਜ਼-ਉੱਲਾ ਨੇ ਲਾਇਲਪੁਰ ਦੇ ਘੰਟਾ-ਘਰ ਵਾਲੇ ਚੌਕ ਵਿਚ ਕਾਰ ਲਿਆ ਖੜ੍ਹੀ ਕੀਤੀ। ਪ੍ਰੇਮ ਸਿੰਘ ਚੌਕ ਵਿਚੋਂ ਨਿਕਲਦੇ ਅੱਠਾਂ-ਬਜ਼ਾਰਾਂ ਤੇ ਉਨ੍ਹਾਂ ਵਿਚੋਂ ਨਿਕਲਦੀਆਂ ਗਲੀਆਂ ਵਿਚ ਘੁੰਮਣਾ ਚਾਹੁੰਦਾ ਸੀ। ਉਨ੍ਹਾਂ ਦੁਕਾਨਾਂ ਨੂੰ ਦੇਖਣਾ ਚਾਹੁੰਦਾ ਸੀ ਜਿਨ੍ਹਾਂ ਤੋਂ ਉਹ ਕਦੀ ਸੌਦਾ-ਸਾਮਾਨ ਖ਼ਰੀਦਦਾ ਰਿਹਾ ਸੀ। ਉਨ੍ਹਾਂ ਮਕਾਨਾਂ ਨੂੰ ਨਿਹਾਰਨਾ ਚਾਹੁੰਦਾ ਸੀ, ਜਿਨ
ਪ੍ਰੇਮ ਸਿੰਘ ਦੇ ਖ਼ਾਲਸਾ ਸਕੂਲ ਦੇ ਐਨ ਸਾਹਮਣਾ ਇਲਾਕਾ ਉਹੋ ਹੀ ਸੀ ਜਿੱਥੇ ਪ੍ਰੇਮ ਸਿੰਘ ਦਾ ਘਰ ਹੁੰਦਾ ਸੀ। ਮਾਡਲ ਟਾਊਨ ਨਾਂ ਦਾ ਘੁੱਗ ਵੱਸਦਾ ਇਹ ਇਲਾਕਾ ਭਾਵੇਂ ਕਿੰਨਾ ਫੈਲ ਗਿਆ ਸੀ, ਕਿੰਨਾ ਵਧੇਰੇ ਗਹਿ-ਗੱਚ ਵੱਸ ਗਿਆ ਸੀ ਪਰ ਪ੍ਰੇਮ ਸਿੰਘ ਨੂੰ ਵਿਸ਼ਵਾਸ ਸੀ ਕਿ ਸਕੂਲੋਂ ਨਿਕਲਦਿਆਂ ਹੀ ਥੋੜ੍ਹੀ ਵਿੱਥ ਉਤੇ ਬਣਿਆ ਆਪਣਾ ਮਕਾਨ ਉਹ ਪਲ-ਛਿਣ ਵਿਚ ਲੱਭ ਲਵੇਗਾ। ਉਹ ਸਾਡੇ ਅੱਗੇ ਅੱਗੇ ਕਾਹਲੀ ਕਾਹਲੀ ਤੁਰਿਆ ਜਾ ਰਿਹਾ ਸੀ। ਕਿਸੇ ਸਥਾਨਕ ਵਾਸੀ ਨੂੰ ਆਪਣੇ ਘਰ ਦਾ ਅਤਾ-ਪਤਾ ਪੁੱਛਣ ਦੀ ਉਸ ਨੂੰ ਕੋਈ ਲੋੜ ਨਹੀਂ ਸੀ।
‘‘ਐਥੇ ਖਾਲੀ ਜਗ੍ਹਾ ਹੁੰਦੀ ਸੀ। ਮਿਉਂਸਪਲ ਕਮੇਟੀ ਦੇ ਕੁਆਟਰ ਹੁੰਦੇ ਸਨ। ਦੋ ਹੀ ਤਾਂ ਘਰ ਬਣੇ ਸਨ ਉਦੋਂ। ਇ
‘‘ਲਓ ਜੀ! ਆ ਗਿਆ ਜੇ ਮੇਰਾ ਲਾਇਲਪੁਰ।’’ ਪ੍ਰੇਮ ਸਿੰਘ ਵਿਚ ਬਾਬੇ ਕਰਮ ਸਿੰਘ ਦੀ ਰੂਹ ਆਣ ਵੜੀ।
ਵੱਡੇ ਬੋਰਡ ‘ਤੇ ਲਿਖੇ ਅੱਖਰ ਚਮਕ ਰਹੇ ਸਨ।
City of Textile Welcomes you.
ਇਹੋ ਹੀ ਸੀ ਉਹ ਇਲਾਕਾ ਜਿਸ ਨੂੰ ਕਦੀ ਸਾਂਦਲ ਬਾਰ ਕਿਹਾ ਜਾਂਦਾ ਸੀ। ਸਾਂਦਲ ਦੁੱਲੇ ਦੇ ਪਿਉ ਦਾ ਨਾਂ ਸੀ, ਇਸ ਲਈ ਇਸ ਨੂੰ ‘ਦੁੱਲੇ ਦੀ ਬਾਰ’ ਵੀ ਆਖਿਆ ਜਾਂਦਾ ਸੀ। ਇਹੋ ਸੀ ਉਹ ਇਲਾਕਾ ਜਿਸ ਬਾਰੇ ਹਿਜਰਤ ਕਰ ਕੇ ਭਾਰਤ ਪੁੱਜੇ ਲੋਕ ਅਕਸਰ ਜ਼ਿਕਰ ਕਰਦਿਆ ਕਰਦੇ ਤੇ ਹਰ ਗੱਲ ਨਾਲ ਆਖਦੇ, ‘‘ਜਦੋਂ ਅਸੀਂ ਬਾਰ ਵਿਚ ਹੁੰਦੇ ਸਾਂ, ਉਦੋਂ ਗੱਲ ਈ ਹੋਰ ਸੀ।’’
‘ਬਾਰ’ ਦਾ ਵਾਰ-ਵਾਰ ਜ਼ਿਕਰ ਹੋਣ ਕਰਕੇ ‘‘ਜਦੋਂ ਅਸੀਂ ਬਾਰ ਵਿਚ ਹੁੰਦੇ
ਵੀਹ ਬਾਈ ਸਾਲ ਪਹਿਲਾਂ ਗੁਰਮੀਤ ਦਾ ਛੋਟਾ ਭਰਾ ਨਿੰਮਾ ਜਥੇ ਨਾਲ ਨਨਕਾਣੇ ਸਾਹਿਬ ਗਿਆ ਸੀ। ਨਨਕਾਣੇ ਸਾਹਿਬ ਗੁਰਦੁਆਰੇ ਦੇ ਮੁੱਖ ਗੇਟ ਦੇ ਬਾਹਰ ਸਦਾ ਵਾਂਗ ਮੁਸਲਮਾਨਾਂ ਦੀ ਭੀੜ ਇੱਕਠੀ ਸੀ। ਇਧਰੋਂ ਗਏ ਸਿੱਖ ਲਾਊਡ ਸਪੀਕਰ ਉਤੇ ਆਪਣੇ ਆਉਣ ਬਾਰੇ ਤੇ ਆਪਣੇ ਪਿੰਡਾਂ ਦੇ ਕਿਸੇ ਬੰਦੇ ਦੇ ਬਾਹਰ ਆਏ ਹੋਣ ਬਾਰੇ ਪੁੱਛ ਰਹੇ ਸਨ। ਬਾਹਰ ਖਲੋਤੀ ਭੀੜ ਵਿਚੋਂ ਵੀ ਮੁਸਲਮਾਨ ਭਰਾ ਵੱਖੋ-ਵੱਖਰੇ ਸਿੱਖ ਭਰਾਵਾਂ ਨੂੰ ਉਨ੍ਹਾਂ ਦੇ ਜ਼ਿਲੇ ਤੇ ਪਿੰਡ ਦਾ ਨਾਮ ਪੁੱਛ ਰਹੇ ਸਨ। ਗੁਲਾਮ ਨਬੀ ਨੇ ਆਵਾਜ਼ ਦਿੱਤੀ, ‘‘ਭਰਾਵੋ! ਤੁਹਾਡੇ ‘ਚੋਂ ਕੋਈ ਜਲੰਧਰ ਜ਼ਿਲੇ ਦਾ ਹੋਵੇ?’’
ਨਿੰਮੇ ਨੇ ਹਾਮੀ ਭਰੀ ਤਾਂ ਉਸ ਨੇ ਪਿੰਡ ਦਾ ਨਾਂ ਪੁੱਛਿਆ। ‘ਢੱਡਾ’ ਸੁਣ
ਲਾਇਲਪੁਰ ਪ੍ਰੇਮ ਸਿੰਘ ਦੇ ਵਡੇਰਿਆਂ ਦਾ ਸ਼ਹਿਰ ਸੀ। ਇਸ ਸ਼ਹਿਰ ਵਿਚ ਉਸ ਦਾ ਬਚਪਨ ਤੇ ਜੁਆਨੀ ਦੇ ਮੁਢਲੇ ਸਾਲ ਬੀਤੇ ਸਨ। ਸ਼ੇਖ਼ੂਪੁਰੇ ਦੀ ਨਿਰਾਸ਼ਾ ਧੋ ਕੇ ਉਹ ਅਗਲੀ ਮੁਹਿੰਮ ਲਈ ਤਿਆਰ ਖੜ੍ਹਾ ਸੀ। ਲਾਇਲਪੁਰ ਜਾਣ ਲਈ। ਆਪਣੀ ਜਨਮ ਭੋਂ ਵੇਖਣ ਲਈ। ਗੁਆਚੀ ਹੋਈ ਉਤੇਜਨਾ ਉਸ ਵਿਚ ਫਿਰ ਪਰਤ ਆਈ ਸੀ।
‘‘ਚਨਾਬ ਬੱਸ ਸਰਵਿਸ ਚੱਲਦੀ ਹੁੰਦੀ ਸੀ ਉਦੋਂ’’, ਉਹ ਪੁਰਾਣੇ ਚੇਤਿਆਂ ‘ਚੋਂ ਬੋਲਿਆ, ‘‘ਤਿੰਨ ਘੰਟੇ ਲੱਗਦੇ ਸਨ ਉਸ ਬੱਸ ਵਿਚ ਲਾਇਲਪੁਰ ਤੋਂ ਲਾਹੌਰ ਜਾਣ ਦੇ।’’
ਉਹ ਆਪਣੇ ਰਓਂ ਵਿਚ ਬੋਲੀ ਜਾ ਰਿਹਾ ਸੀ। ਸਾਹਮਣੇ ਸੜਕ ਕਿਨਾਰੇ ਇਕ ਕਾਰ ਖੜੋਤੀ ਸੀ ਤੇ ਇਕ ਸਰਦਾਰ ਉਸ ਦੀ ਬਾਰੀ ਨੂੰ ਹੱਥ ਪਾ ਕੇ ਖਲੋਤਾ ਸੀ। ਸਤਿਨਾਮ ਮਾਣਕ ਨ
ਅਸੀਂ ਸ਼ੇਖ਼ੂਪੁਰੇ ਪੁੱਜੇ ਤਾਂ ਬੱਦਲਾਂ ਨੇ ਅਸਮਾਨ ਪੂਰੀ ਤਰ੍ਹਾਂ ਢਕ ਲਿਆ। ਮੌਸਮ ਦਿਲ ਨੂੰ ਮੋਹ ਲੈਣ ਵਾਲਾ ਸੀ। ਪਿਛਲੇ ਦਿਨੀਂ ਪੈ ਕੇ ਹਟੇ ਮੀਂਹ ਸਦਕਾ ਰੁਮਕ ਰਹੀ ਹਵਾ ਵਿਚ ਨਮੀ ਸੀ। ‘ਸ਼ੇਖੂਪੁਰਾ’ ਬਚਪਨ ਤੋਂ ਹੀ ਬਹੁਤ ਪੜ੍ਹਿਆ ਤੇ ਜਾਣਿਆ ਜਾਂਦਾ ਨਾਮ ਸੀ। ਗੁਰੂ ਨਾਨਕ ਦੇਵ ਦਾ ਲੇਖ ਲਿਖਦਿਆਂ ਪਹਿਲੀ ਸਤਰ ਅਕਸਰ ਇਹੋ ਹੀ ਹੁੰਦੀ ਸੀ, ‘ਆਪ ਦਾ ਜਨਮ ਮਹਿਤਾ ਕਾਲੂ ਤੇ ਮਾਤਾ ਤ੍ਰਿਪਤਾ ਦੇ ਘਰ ਰਾਇ ਭੋਇ ਦੀ ਤਲਵੰਡੀ (ਜਿਸ ਨੂੰ ਅੱਜ-ਕੱਲ੍ਹ ਨਨਕਾਣਾ ਸਾਹਿਬ ਆਖਦੇ ਹਨ) ਜ਼ਿਲਾ ਸ਼ੇਖ਼ੂਪੁਰਾ ਵਿਚ ਹੋਇਆ।’
ਸ਼ੇਖ਼ੂਪੁਰਾ ਨਾਲ ਜੁੜੀਆਂ ਗੱਲਾਂ ਮੇਰੇ ਮਨ ਵਿਚ ਆ ਰਹੀਆਂ ਸਨ। ਰਾਣੀ ਜਿੰਦਾਂ ਨੂੰ ਅੰਗਰੇਜ਼ਾਂ ਨੇ ਪਹਿਲੀ ਵਾਰ ਗ੍ਰਿਫ਼ਤਾਰ ਕ
ਹੋਟਲ ਪੁੱਜ ਕੇ ਖਾਣਾ ਖਾਣ ਤੋਂ ਬਾਅਦ ਜਗਤਾਰ ਤਾਂ ਲੇਟ ਗਿਆ ਤੇ ਮੈਂ ਸਵੇਰ ਦੇ ਲੰਮੇ ਸਫਰ ਬਾਰੇ ਸੋਚਣ ਲੱਗਾ। ਜੇ ਮੈਂ ਸਵੇਰੇ ਰਾਵਲਪਿੰਡੀ, ਪੰਜਾ ਸਾਹਿਬ ਦੀ ਯਾਤਰਾ ‘ਤੇ ਜਾਣਾ ਸੀ ਤਾਂ ਮੈਨੂੰ ਆਪਣਾ ਸਾਮਾਨ ਪੈਕ ਕਰਕੇ ਨਾਲ ਹੀ ਲਿਜਾਣਾ ਪੈਣਾ ਸੀ ਕਿਉਂਕਿ ਯਾਤਰਾ ਉਪਰੰਤ 19 ਅਪ੍ਰੈਲ ਨੂੰ ਸਿੱਧਾ ਸਵੇਰੇ ਲਾਹੌਰ ਰੇਲਵੇ ਸਟੇਸ਼ਨ ‘ਤੇ ਹੀ ਪੁੱਜਣ ਦਾ ਪ੍ਰੋਗਰਾਮ ਸੀ। ਰਾਤ ਨੂੰ ਮੈਂ ਸਾਮਾਨ ਸਾਂਭਦਿਆਂ ਡਾ. ਜਗਤਾਰ ਨੂੰ ਅਜੇ ਵੀ ਆਪਣੇ ਨਾਲ ਜਾਣ ਲਈ ਮਨਾ ਰਿਹਾ ਸਾਂ ਪਰ, ‘ਸਿਹਤ ਏਨੇ ਲੰਮੇ ਸਫਰ ਦੀ ਇਜਾਜ਼ਤ ਨਹੀਂ ਦਿੰਦੀ’ ਵਾਲਾ ਉਹਦਾ ਬਹਾਨਾ ਸੱਚਾ ਹੀ ਲਗਦਾ ਸੀ। ਲਾਹੌਰ ਦੀ ਯਾਤਰਾ ਕਰਦਿਆਂ ਵੀ ਉਹ ਅਕਸਰ ਹਫ ਥੱਕ ਜਾਂਦਾ ਸੀ। ਕੁਝ
ਸੜਕ ਮੁੜ ਕੇ ਅਸੀਂ ਸਿੱਧੇ ਉਸ ਸੜਕੇ ਪੈ ਗਏ ਜਿਸ ‘ਤੇ ਦੋ ਕੁ ਸੌ ਗਜ਼ ਦੀ ਵਿੱਥ ਉਤੇ ਰੌਸ਼ਨੀਆਂ ਵਿਚ ਸ਼ਾਹਤਾਜ ਹੋਟਲ ਚਮਕ ਰਿਹਾ ਸੀ। ਸਾਨੂੰ ਕੋਲ ਦੀ ਤੁਰਿਆਂ ਜਾਂਦਿਆਂ ਵੇਖ ਕੇ ਇਕ ਸੱਠ-ਸੱਤਰ ਸਾਲ ਦਾ ਬਜ਼ੁਰਗ ਪਿੱਛੋਂ ਕਹਿਣ ਲੱਗਾ, ‘‘ਸਰਦਾਰੋ! ਕੀ ਹਾਲ ਜੇ!’’
ਅਸੀਂ ਪਿੱਛੇ ਮੁੜ ਕੇ ਉਸ ਨੂੰ ਦੁਆ-ਸਲਾਮ ਕੀਤੀ ਤਾਂ ਉਹ ਕਹਿਣ ਲੱਗਾ, ‘‘ਤੁਸੀਂ ਉਦੋਂ ਜੇ ਸਾਡੇ ਨਾਲ ਰਲ ਜਾਂਦੇ ਤਾਂ ਚੰਗਾ ਸੀ। ਸਾਡੇ ਬਾਬੇ ਦਾ ਆਖਾ ਮੰਨ ਜਾਂਦੇ, ਕਾਇਦੇ ਆਜ਼ਮ ਦਾ, ਤਾਂ ਅੱਜ ਏਨੇ ਦੁਖੀ ਨਾ ਹੰੁਦੇ…। ਵੇਖ ਲੋ ਹੁਣ ਤੁਹਾਡੇ ਨਾਲ ਕੀ ਪਈ ਹੰੁਦੀ ਏ…ਤੇ ਉਧਰ ਕਸ਼ਮੀਰ ‘ਚ ਕੀ ਕਰਦੇ ਪਏ ਨੇ…।’’
ਅਸੀਂ ਉਸ ਦੀ ਗੱਲ ਨੂੰ ਹੱਸ ਕੇ ਟਾਲ ਦੇਣਾ ਹੀ
ਫਲੈਟੀਜ਼ ਹੋਟਲ ਪੁਹੰਚੇ ਤਾਂ ਪਤਾ ਲੱਗਾ ਪੁਲੀਸ ਨੇ ਸੁਨੇਹਾ ਭੇਜਿਆ ਸੀ ਕਿ ਨਿਯਮ ਅਨੁਸਾਰ ਭਾਰਤੀ ਡੈਲੀਗੇਟਾਂ ਨੇ ਪੁਲੀਸ ਕੋਲ ਆਪਣੀ ਹਾਜ਼ਰੀ ਕਿਉਂ ਨਹੀਂ ਲਵਾਈ। ਇਹ ਕੰਮ ਤਾਂ ਪਹਿਲੇ ਦਿਨ ਹੀ ਹੋਣਾ ਚਾਹੀਦਾ ਸੀ ਪਰ ਪ੍ਰਬੰਧਕਾਂ ਵਲੋਂ ਕੋਈ ਨਿਸਚਿਤ ਆਦੇਸ਼ ਜਾਂ ਸਲਾਹ ਨਾ ਮਿਲਣ ਕਾਰਨ, ‘‘ਕੁਝ ਨਹੀਂ ਹੁੰਦਾ’ ਕਹਿ ਕੇ ਸਾਰੇ ਕਾਨਫ਼ਰੰਸ ਦੇ ਮੇਲੇ-ਗੇਲੇ ਵਿਚ ਰੁੱਝ ਗਏ। ਹੁਣ ਇਕਦਮ ਸਿਰ ਆ ਬਣੀ। ਭੀੜ ਕਾਰਨ ਸਾਰੇ ਲੋਕ ਸਵੇਰ ਦੇ ਪਰੇਸ਼ਾਨ ਸਨ। ਕਦੀ ਐੱਸ.ਐੱਸ.ਪੀ. ਦੇ ਦਫ਼ਤਰ ਤੇ ਕਦੀ ਥਾਣੇ ਦੇ ਚੱਕਰ ਲਾ ਰਹੇ ਸਨ। ਸਤਨਾਮ ਮਾਣਕ ਮੈਨੂੰ ਕਹਿਣ ਲੱਗਾ:
‘‘ਅਸੀਂ ਤਾਂ ਯਾਰ ਸਵੇਰ ਦੇ ਏੇੇਸੇ ਹੀ ਖਲਜਗਣ ਵਿਚ ਤਿੰਨ-ਚਾਰ ਘੰਟੇ ਖ਼ਰਾਬ ਕਰ
ਅੱਜ ਅਸੀਂ ਲਾਹੌਰ ਦਾ ਸ਼ਾਹੀ ਕਿਲਾ ਦੇਖਣ ਜਾਣਾ ਸੀ। ਉਮਰ ਗਨੀ, ਰਿਜ਼ਵਾਨ ਅਹਿਮਦ ਸਮੇਤ ਆਪਣੀ ਕਾਰ ਲੈ ਕੇ ਹਾਜ਼ਰ ਸੀ। ਅਸੀਂ ਨਹਾ ਧੋ ਕੇ ਤਿਆਰ ਹੋਏ ਤਾਂ ਖਾਵਰ ਰਾਜਾ ਵੀ ਆਪਣੀ ਲੜਕੀ ਅਲਬਰਕਾਤ ਤੇ ਆਪਣੇ ਦੋ ਸੋਹਣੇ ਮੰੁਡਿਆਂ ਦੇ ਸਾਥ ਵਿਚ ਗੁਜਰਾਂਵਾਲਾ ਤੋਂ ਆ ਪੁੱਜੀ। ਉਹ ਆਪਣੇ ਮੁਕੰਮਲ ਪਰਿਵਾਰ ਸਮੇਤ ਡਾ. ਜਗਤਾਰ ਨਾਲ ਦਿਹਾੜੀ ਗੁਜ਼ਾਰਨਾ ਚਾਹੁੰਦੀ ਸੀ।
ਨਾਸ਼ਤਾ ਤਾਂ ਹੋਟਲ ਵਿਚ ਵੀ ਕੀਤਾ ਜਾ ਸਕਦਾ ਸੀ ਪਰ ਜਗਤਾਰ ਦੀ ਇੱਛਾ ਸੀ ਕਿ ਕਿਲੇ ਵੱਲ ਜਾਣ ਤੋਂ ਪਹਿਲਾਂ ਲਾਹੌਰ ਦੀ ਬਹੁਚਰਚਿਤ ‘ਫੂਡ ਸਟਰੀਟ’ ਵਿਚ ਨਾਸ਼ਤਾ ਕਰੀਏ। ਇਸ ਬਹਾਨੇ ਉਹ ਵੀ ਉਸ ਜਗ੍ਹਾ ਨੂੰ ਦੇਖ ਲਵੇਗਾ। ਉਹ ਗਵਾਲ ਮੰਡੀ ਵਿਚਲੀ ‘ਫੂਡ ਸਟਰੀਟ’ ਦੇ ਜਲੌਅ ਦੀਆ
ਉਮਰ ਗਨੀ ਤੇ ਰਿਜ਼ਵਾਨ ਪਿਛਲੀ ਰਾਤ ਉਮਰ ਗਨੀ ਦੇ ਪੁਰਾਣੇ ਬੇਲੀਆਂ ਨੂੰ ਮਿਲਣ ਗੁਜਰਾਂਵਾਲੇ ਚਲੇ ਗਏ ਸਨ। ਕੱਲ੍ਹ ਲਾਹੌਰ ਦਾ ਸ਼ਾਹੀ ਕਿਲ੍ਹਾ ਤੇ ਸ਼ਾਹੀ ਮਸਜਿਦ ਵੇਖਣੋਂ ਰਹਿ ਗਏ ਸਾਂ, ਇਸ ਲਈ ਉਮਰ ਗਨੀ ਹੁਰੀਂ ਸਵੇਰੇ ਅੱਠ ਵਜੇ ਹੀ ਸਾਡੇ ਕੋਲ ‘ਸ਼ਾਹਤਾਜ ਹੋਟਲ’ ਵਿਚ ਪਹੁੰਚ ਗਏ। ਥੋੜ੍ਹੀ ਦੇਰ ਬਾਅਦ ਜਗਤਾਰ ਦਾ ਇਕ ਹੋਰ ਪ੍ਰਸੰਸਕ ਸ਼ਾਇਰ ਨਵੀਦ ਸ਼ਹਿਜ਼ਾਦ ਵੀ ਪਹੁੰਚ ਗਿਆ। ਨਵੀਦ ਹੁਰੀਂ ਜਲੰਧਰ ਦੀ ਬਾਲੋਕੀ ਬਸਤੀ ਦੇ ਰਹਿਣ ਵਾਲੇ ਸਨ।
ਗੱਲਾਂ ਦੇਸ਼ ਦੀ ਵੰਡ ਦੇ ਸੰਤਾਪ ਤੋਂ ਲੈ ਕੇ ਚੱਲਦੀਆਂ ਚੱਲਦੀਆਂ ਕਸ਼ਮੀਰ ਤੱਕ ਪੁੱਜੀਆਂ, ਫਿਰ ਪਾਕਿਸਤਾਨ ਦੀ ਹਕੂਮਤ ਤਕ ਤੇ ਉਸ ਤੋਂ ਬਾਅਦ ਇਲਾਕੇ ਅਤੇ ਜ਼ਬਾਨਾਂ ਦੇ ਆਧਾਰ ਉਤੇ ਪਾਕਿਸਤਾਨ ਵਿਚ ਪ
ਅਸੀ ‘ਵਿਲੇਜ ਰੈਸਟੋਰੈਂਟ’ ਦਾ ਚੱਕਰ ਲਾ ਕੇ ਪਰਤ ਵੀ ਆਏ ਸਾਂ ਪਰ ਅਜੇ ਸਭਿਆਚਾਰ ਪ੍ਰੋਗਰਾਮ ਸ਼ੁਰੂ ਨਹੀਂ ਸੀ ਹੋਇਆ। ਹੋਰ ਤਾਂ ਹੋਰ ਅੰਦਰਲੇ ਹਾਲ ਦਾ ਤਾਂ ਅਜੇ ਤਕ ਦਰਵਾਜ਼ਾ ਵੀ ਨਹੀਂ ਸੀ ਖੁੱਲ੍ਹਾ। ਬਾਹਰ ਲੋਕਾਂ ਦੀ ਇਕ ਵੱਡੀ ਭੀੜ ਸੀ। ਏਨੀ ਭੀੜ ਦਾ ਤਾਂ ਛੋਟੇ ਜਿਹੇ ਹਾਲ ਵਿਚ ਸਮਾ ਸਕਣਾ ਵੀ ਨਾਮੁਮਕਿਨ ਸੀ। ਕਿਸੇ ਪ੍ਰਬੰਧਕ ਨੇ ਹੌਲੀ ਜਿਹੀ ਮੇਰੇ ਕੰਨ ਵਿਚ ਕਿਹਾ, ‘‘ਤੁਸੀਂ ਖੱਬੇ ਰੁਖ਼ ਹੋ ਕੇ ਹੋਟਲ ਦੇ ਪਿਛਲੇ ਹਿੱਸੇ ਵੱਲ ਜਾ ਕੇ ਪਿਛਲੇ ਦਰਵਾਜ਼ੇ ਰਾਹੀਂ ਹਾਲ ਵਿਚ ਚਲੇ ਜਾਓ। ਭੀੜ ਤੋਂ ਬਚਾ ਕਰਨ ਲਈ ਅਸੀਂ ਇਹੋ ਹੀ ਤਰੀਕਾ ਅਖ਼ਤਿਆਰ ਕੀਤਾ ਹੈ।’’
ਇੰਜ ਭਾਰਤੀ ਡੈਲੀਗੇਟਾਂ ਨੂੰ ਹੌਲੀ ਹੌਲੀ ਗੁਪਤ ਤੌਰ ‘ਤੇ ਸੂਚਿਤ ਕੀਤਾ
15 ਅਪਰੈਲ ਦੀ ਸਲੋਨੀ ਸ਼ਾਮ ਲਾਹੌਰ ਸ਼ਹਿਰ ਦੀਆਂ ਰੌਸ਼ਨੀਆਂ ਵਿਚ ਦਮਕ ਰਹੀ ਸੀ ਜਦੋਂ ਅਸੀਂ ਫਲੈਟੀਜ਼ ਹੋਟਲ ਪਹੁੰਚੇ। ਅੱਜ ਰਾਤ ਕਾਨਫ਼ਰੰਸ ਹਾਲ ਵਿਚ ਹੀ ਸਭਿਆਚਾਰਕ ਪ੍ਰੋਗਰਾਮ ਹੋਣਾ ਸੀ। ਪਰਸੋਂ ਰਾਤ ਕਾਨਫ਼ਰੰਸ ਦੇ ਪਹਿਲੇ ਦਿਨ ਇਸੇ ਹੀ ਹਾਲ ਵਿਚ ਰਾਤ ਭਰ ਕਵੀ ਦਰਬਾਰ ਚੱਲਿਆ ਸੀ। ਕੱਲ੍ਹ ਰਾਤ ਜਦੋਂ ਅਸੀਂ ਰਾਇ ਅਜ਼ੀਜ਼ ਉਲਾ ਖਾਂ ਦੀ ਪ੍ਰਾਹੁਣਚਾਰੀ ਦਾ ਆਨੰਦ ਮਾਣ ਰਹੇ ਸਾਂ ਤਾਂ ਸਾਡੇ ਸਾਥੀ ਡੈਲੀਗੇਟ ਪ੍ਰਬੰਧਕਾਂ ਵਲੋਂ ਤਿਆਰ ਕਰਵਾਇਆ ਨਾਟਕ ਦੇਖ ਰਹੇ ਸਨ। ਬੁੱਲ੍ਹੇ ਸ਼ਾਹ ਦੇ ਜੀਵਨ ਸਮਾਚਾਰਾਂ ਨਾਲ ਸਬੰਧਤ ਆਮ ਲੋਕਾਂ ਦੇ ਪੈਂਤੜੇ ਤੋਂ ਸਥਾਪਤ ਤਾਕਤਾਂ ਦਾ ਵਿਰੋਧ ਕਰਦਾ ਤੇ ਮਜ਼੍ਹਬਾਂ ਦੀਆਂ ਹੱਦਾਂ ਤੋਂ ਪਾਰ ਇਨਸਾਨੀ ਏਕੇ ਦਾ ਹੋਕਾ ਦਿੰ
ਪ੍ਰਸਿੱਧ ਸੂਫੀ ਸੰਤ ਸਾਈਂ ਮੀਆਂ ਮੀਰ ਦੀ ਯਾਦਗਾਰ ਫੌਜੀ ਛਾਉਣੀ ਦੇ ਪੱਛਮ ਵਿਚ, ਮੀਆਂ ਮੀਰ ਦੇ ਨਾਂ ‘ਤੇ ਬਣੇ ਪੱੱਛਮੀ ਰੇਲਵੇ ਸਟੇਸ਼ਨ ਤੋਂ ਲਗਪਗ ਅੱਧਾ ਮੀਲ ਦੂਰ ਸਥਿਤ ਹੈ। ਫੌਜੀ ਛਾਉਣੀ ਦਾ ਨਾਂ ਵੀ ਸਾਈਂ ਮੀਆਂ ਮੀਰ ਦੇ ਨਾਂ ਨਾਲ ਹੀ ਸਬੰਧਤ ਹੈ ਜਿਸ ਨੂੰ ਆਮ ਤੌਰ ‘ਤੇ ‘ਮੀਆਂ ਮੀਰ ਛਾਉਣੀ’ ਆਖਿਆ ਜਾਂਦਾ ਹੈ। ਕਿੰਨਾ ਅਜੀਬ ਇਤਫ਼ਾਕ ਹੈ। ਸੁਲ੍ਹਾ ਅਤੇ ਮੁਹੱਬਤ ਦਾ ਪੈਗਾਮ ਦੇਣ ਵਾਲੇ ਦੇ ਨਾਂ ਉਤੇ ਹੀ ਫੌਜੀ ਛਾਉਣੀ, ਦਾ ਨਾਂ ਰੱਖਿਆ ਗਿਆ। ਅੰਗਰੇਜ਼ਾਂ ਨੇ ਪੰਜਾਬ ਉਤੇ ਕਬਜ਼ੇ ਤੋਂ ਪਿਛੋਂ ਪਹਿਲਾਂ ਤਾਂ ਅਨਾਰਕਲੀ ਦੇ ਸਥਾਨ ‘ਤੇ ਫੌਜੀ ਛਾਉਣੀ ਕਾਇਮ ਕੀਤੀ ਸੀ। ਪਰ ਅਨਾਰਕਲੀ ਦਾ ਇਲਾਕਾ ਉਦੋਂ ਫੌਜੀਆਂ ਦੀ ਸਿਹਤ ਅਤੇ ਤੰਦਰੁਸਤੀ ਦੇ
ਡਾ. ਜਗਤਾਰ ਦੀ ਡਾਇਰੀ ਉਸ ਦੇ ਪਾਕਿਸਤਾਨੀ ਮਿੱਤਰਾਂ ਦੇ ਟੈਲੀਫੋਨ ਨੰਬਰਾਂ ਨਾਲ ਭਰੀ ਹੋਈ ਸੀ। ਪਹਿਲੇ ਦਿਨ ਸਵੇਰੇ ਉਠਦਿਆਂ ਹੀ ਉਸਨੇ ਟੈਲੀਫੋਨ ਚੁੱਕਿਆ ਤੇ ਲਾਹੌਰ ਦੇ ਸਥਾਨਕ ਤੇ ਨੇੜੇ-ਤੇੜੇ ਦੇ ਮਿੱਤਰਾਂ ਨੂੰ ਆਪਣੇ ਆਉਣ ਦੀ ਖ਼ਬਰ ਦਿੱਤੀ। ਅਗਲੇ ਦਿਨ ਸਵੇਰੇ ਮੈਨੂੰ ਕਹਿਣ ਲੱਗਾ, ‘‘ਸੰਧੂ! ਯਾਰ ਆਹ ਫੋਨ ਫੜਾਈਂ ਜ਼ਰਾ। ਪਾਕਪਟਨ ‘ਚ ਆਪਣਾ ਮਿੱਤਰ ਹੈ ਇਕ ਉਮਰ ਗਨੀ…ਉਹਨੂੰ ਕਹਿੰਦੇ ਆਂ…ਆਪਣੀ ਕਾਰ-ਕੂਰ ਲੈ ਕੇ ਆਵੇ। ਸਾਨੂੰ ਘੁਮਾਵੇ-ਫਿਰਾਵੇ…ਦੋ ਦਿਨ ਲਾਹੌਰ ਵਿਚ…।’’
ਹੈਰਾਨੀ ਦੀ ਗੱਲ, ਫੋਨ ਸੁਣਦਿਆਂ ਹੀ ਉਮਰ ਗਨੀ ਤਿਆਰ ਹੋਇਆ। ਦੁਪਹਿਰ ਤਕ ਡਰਾਈਵਰ ਤੇ ਕਾਰ ਸਮੇਤ ਉਹ ਫਲੈਟੀਜ਼ ਹੋਟਲ ਆਣ ਪੁੱਜਾ। ਸਲੇਟੀ ਰੰਗ ਦੀ ਸਲਵਾਰ
ਅਜੇ ਦਿਨ ਦਾ ਚਾਨਣ ਲਾਹੌਰ ਦੇ ਪਿੰਡੇ ਨੂੰ ਸੁਨਹਿਰੀ ਕਿਰਨਾਂ ਦੇ ਪੋਟਿਆਂ ਨਾਲ ਸਹਿਲਾ ਹੀ ਰਿਹਾ ਸੀ ਜਦੋਂ ਅਸੀਂ ਚਾਹ ਪਾਣੀ ਪੀ ਕੇ ‘ਮਸਊਦ ਖ਼ੱਦਰ ਪੋਸ਼ ਟਰੱਸਟ’ ਵਾਲੇ ਸਮਾਗਮ ਤੋਂ ਵਿਹਲੇ ਵੀ ਹੋ ਗਏ। ਰਘਬੀਰ ਸਿੰਘ ਦੀ ਪਤਨੀ ਸੁਲੇਖਾ ਨੇ ਮੈਨੂੰ ਇਸ਼ਾਰਾ ਕੀਤਾ ਕਿ ਜੇ ਜਗਤਾਰ ਹੁਰੀਂ ਮੰਨ ਜਾਣ ਤਾਂ ਆਪਾਂ ਅਨਾਰਕਲੀ ਬਾਜ਼ਾਰ ਵੱਲ ਸ਼ਹਿਰ ਦਾ ਇਕ ਗੇੜਾ ਹੀ ਕੱਢ ਆਈਏ। ਉਮਰ ਗਨੀ ਅੱਜ ਲਾਹੌਰ ਵਿਚ ਹੀ ਰੁਕ ਗਿਆ ਸੀ। ਕਾਰ ਸਾਡੇ ਕੋਲ ਸੀ। ਜਗਤਾਰ ਨੂੰ ਤਾਂ ਅਸਾਂ ਮਨਾ ਹੀ ਲੈਣਾ ਸੀ।
ਉਮਰ ਗਨੀ ਦੀ ਵੱਡੀ ਕਾਰ ਵਿਚ ਮੈਂ, ਰਘਬੀਰ ਤੇ ਸੁਲੇਖਾ ਪਿੱਛੇ ਬੈਠੇ ਤੇ ਜਗਤਾਰ ਤੇ ਉਮਰ ਗਨੀ ਡਰਾਈਵਰ ਵਾਲੀ ਸੀਟ ਦੇ ਨਾਲ। ਗੱਡੀ ਲਾਹੌਰ ਦੀਆਂ ਸ
ਕਾਨਫਰੰਸ ਦਾ ਅੱਜ ਬਾਅਦ ਦੁਪਹਿਰ ਦਾ ਸੈਸ਼ਨ ਨਹੀਂ ਸੀ ਹੋ ਰਿਹਾ। ਉਸ ਦੀ ਥਾਂ ਸਾਰੇ ਡੈਲੀਗੇਟਾਂ ਨੂੰ ‘ਮਸਊਦ ਖ਼ੱਦਰ ਪੋਸ਼ ਟਰੱਸਟ’ ਵਲੋਂ ਕਰਵਾਏ ਜਾਣ ਵਾਲੇ ਇਨਾਮ ਵੰਡ ਸਮਾਗਮ ਵਿਚ ਹਾਜ਼ਰ ਹੋਣ ਦਾ ਸੱਦਾ ਸੀ। ਇਹ ਸਮਾਗਮ ਫਲੈਟੀਜ਼ ਹੋਟਲ ਦੀ ਥਾਂ ਲਾਰੰਸ ਗਾਰਡਨ ਵੱਲ ਜਾਂਦੀ ਸੜਕ ‘ਤੇ ਬਣੇ ਅਲਹਮਰਾ ਕੰਪਲੈਕਸ ਵਿਚੋਂ ਇਕ ਵੱਡੇ ਹਾਲ ਵਿਚ ਹੋ ਰਿਹਾ ਸੀ।
ਸਾਡੇ ਜਾਂਦਿਆਂ ਨੂੰ ਸਮਾਗਮ ਸ਼ੁਰੂ ਹੋ ਚੁੱਕਾ ਸੀ ਤੇ ਸਾਰਾ ਹਾਲ ਖਚਾਖਚ ਭਰਿਆ ਹੋਇਆ ਸੀ। ਹਾਲ ਦੀਆਂ ਇਕ ਹਜ਼ਾਰ ਦੇ ਕਰੀਬ ਸੀਟਾਂ ਤਾਂ ਪੁਰ ਸਨ ਹੀ ਸਗੋਂ ਕੁਰਸੀਆਂ ਦੇ ਵਿਚੋਂ ਲੰਘਣ ਵਾਲਾ ਲਾਂਘਾ ਵੀ ਬੈਠਣ ਵਾਲਿਆਂ ਨੇ ਘੇਰਿਆ ਹੋਇਆ ਸੀ। ਅਸੀਂ ਹਾਲ ਦੇ ਪਿਛਲੇ ਦਰਵਾਜ਼ੇ ਵਲੋਂ