ਹਸੰਦਿਆਂ ਖੇਲੰਦਿਆਂ ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ ਜੀਵਨੀ

ਦੁਖ ਸੁਖ ਧੁਰੋਂ ਬੰਦੇ ਦੇ ਨਾਲ ਨੇ। ਕੋਈ ਨਹੀਂ ਹੋਵੇਗਾ ਜਿਸ ਨੂੰ ਇਨ੍ਹਾਂ ਦਾ ਅਨੁਭਵ ਨਾ ਹੋਵੇ। ਖ਼ੁਸ਼ੀ ਨਾ ਹੋਵੇ, ਗ਼ਮ ਨਾ ਹੋਵੇ। ਮਿਲਿਆ ਨਾ ਹੋਵੇ ਤੇ ਵਿਛੜਿਆ ਨਾ ਹੋਵੇ। ਮੇਲ ਵਿਛੋੜਿਆਂ ਦੀਆਂ ਕਹਾਣੀਆਂ ਨਾਲ ਸਾਹਿਤ ਦੇ ਖ਼ਜ਼ਾਨੇ ਭਰੇ ਪਏ ਨੇ। ਇਸ ਕਲਮਕਾਰ ਦੇ ਬਹੁਤ ਸਾਰੇ ਸੱਜਣ ਮਿੱਤਰ ਤੇ ਸਾਕ ਸੰਬੰਧੀ ਵਿਛੜ ਗਏ ਨੇ ਤੇ ਇੱਕ ਦਿਨ ਇਹਨੇ ਵੀ ਵਿਛੜ ਜਾਣਾ ਹੈ। ਮੈਂ ਤਾਂ ਵਿੱਛੜ ਜਾਵਾਂਗਾ ਪਰ ਮੇਰੀਆਂ ਲਿਖਤਾਂ ਫਿਰ ਵੀ ਹੋਣਗੀਆਂ ਜਿਨ੍ਹਾਂ ਵਿੱਚ ਦੀ ਮੈਂ ਆਪਣੀਆਂ ਬਾਤਾਂ ਪਾਉਂਦਾ ਰਹਾਂਗਾ। ਮੇਰੀ ਇਹ ਜੀਵਨ ਗਾਥਾ ਇਥੇ ਹੀ ਰਹਿ ਜਾਵੇਗੀ। ਲੇਖਕ ਇਸ ਗੱਲੋਂ ਚਿਰਜੀਵੀ ਹਨ। ਉਹ ਸਰੀਰਕ ਤੌਰ

ਮੈਂ ਤੇ ਚਰਨ ਦਸਵੀਂ ਤਕ `ਕੱਠੇ ਪੜ੍ਹੇ ਸਾਂ। ਬਾਅਦ ਵਿੱਚ ਉਹ ਮੇਰਾ ਵਿਚੋਲਾ ਬਣਿਆ। ਉਹ ਮਾਸਟਰੀ ਕਰਨ ਵੇਲੇ ਵੀ ਪਿੰਡ ਰਹਿੰਦਾ ਸੀ ਤੇ ਰਿਟਾਇਰ ਹੋਣ ਪਿੱਛੋਂ ਵੀ ਪਿੰਡ ਹੀ ਰਹਿ ਰਿਹੈ। ਜਦੋਂ ਮੈਂ ਕੈਨੇਡਾ ਤੋਂ ਪਿੰਡ ਜਾਂਦਾ ਹਾਂ ਤਾਂ ਅਸੀਂ ਮਿਲ ਗਿਲ ਲੈਂਦੇ ਹਾਂ। ਬਚਪਨ ਦੀਆਂ ਗੱਲਾਂ ਵਿੱਚ ਗੁਆਚ ਜਾਂਦੇ ਹਾਂ। ਗੱਲਾਂ ਕਰਦਿਆਂ ਸਾਨੂੰ ਤਾਰੋ ਤੇ ਮਸਤ ਹੋਰੀਂ ਯਾਦ ਆ ਜਾਂਦੇ ਹਨ ਜਿਨ੍ਹਾਂ ਸੰਗ ਅਸੀਂ ਪੜ੍ਹੇ, ਖੇਡੇ, ਇੱਲਤਾਂ ਕੀਤੀਆਂ ਪਰ ਉਹ ਸਾਥੋਂ ਪਹਿਲਾਂ ਹੀ ਜੱਗ ਤੋਂ ਚਲੇ ਗਏ। ਚਰਨ ਦੇ ਯਾਦ ਆਉਣ ਨਾਲ ਅਚਾਨਕ ਵਾਪਰਿਆ ਇੱਕ ਹਾਦਸਾ ਵੀ ਯਾਦ ਆ ਗਿਐ ਜੋ ਮੇਰਾ ਬੁਢਾਪਾ ਨਰਕ ਬਣਾ ਸਕਦਾ

ਕਵੀਸ਼ਰ ਕਰਨੈਲ ਸਿੰਘ ਪਾਰਸ ਦੇ ਜਥੇ ਨੂੰ ਮੈਂ ਨਿੱਕਾ ਹੁੰਦਾ ਵੇਖਦਾ ਤੇ ਸੁਣਦਾ ਰਿਹਾ ਸਾਂ। ਉਹ ਸਾਡੇ ਪਿੰਡ ਪੋਹ ਸੁਦੀ ਸੱਤਵੀਂ ਦੇ ਨਗਰ ਕੀਰਤਨ ਉਤੇ ਆਉਂਦੇ। ਉਨ੍ਹਾਂ ਦੀ ਕਵੀਸ਼ਰੀ ਦੇ ਬੋਲ ਸਾਡੇ ਬਾਲ ਮਨਾਂ ਉਤੇ ਉਕਰੇ ਜਾਂਦੇ। ਬੜੀ ਉੱਚੀ ਆਵਾਜ਼ ਹੁੰਦੀ ਸੀ ਰਣਜੀਤ ਸਿੰਘ ਸਿੱਧਵਾਂ ਦੀ। ਉਹ ਕੰਨ `ਤੇ ਹੱਥ ਰੱਖ ਕੇ ਦੋਹਰਾ ਲਾਉਂਦਾ। ਫਿਰ ਪਾਰਸ ਤੇ ਚੰਦ ਸਿੰਘ ਜੰਡੀ `ਕੱਠੇ ਅਤੇ ਰਣਜੀਤ ਸਿੰਘ `ਕੱਲਾ ਵਾਰੀ ਵਾਰੀ ਬੰਦ ਸੁਣਾਉਂਦੇ। ਬਾਹਾਂ ਕੱਢ ਕੇ ਕਵੀਸ਼ਰੀ ਕਰਦੇ-ਲੱਗਜੇ ਸਭਾ `ਚ ਫੁੱਲਝੜੀ ਛੰਦਾਂ ਦੀ …। ਕਦੇ ਗਾਉਂਦੇ-ਭਰਦੇ ਮਿਠਾਸ ਸ਼ਾਇਰਾਂ ਦੀ ਜ਼ੁਬਾਨ `ਚ … ਤੇ ਕਦੇ-ਬਿਨ ਵਿੱਦਿਆ ਦੇ ਹ

ਬੰਦਾ ਜੀਵਨ ਦਾ ਤੀਜਾ ਹਿੱਸਾ ਸੌਂ ਕੇ ਹੀ ਗੁਜ਼ਾਰ ਦਿੰਦੈ। ਸੌਣ ਵਾਲੀਆਂ ਥਾਵਾਂ ਦਾ ਜ਼ਿਕਰ ਕਰਨਾ ਵੀ ਦਿਲਚਸਪੀ ਤੋਂ ਖਾਲੀ ਨਹੀਂ। ਮੈਨੂੰ ਆਪਣੇ ਰੈਣ ਬਸੇਰੇ ਅਕਸਰ ਚੇਤੇ ਆ ਜਾਂਦੇ ਹਨ। ਮੈਨੂੰ ਇਹ ਤਾਂ ਨਹੀਂ ਪਤਾ ਕਿ ਮੈਂ ਮਾਂ ਦਾ ਦੁੱਧ ਕਿੰਨੀ ਦੇਰ ਚੁੰਘਿਆ ਤੇ ਉਹਦੀ ਕੁੱਛੜ ਕਿੰਨਾ ਚਿਰ ਰਿਹਾ ਪਰ ਇਹ ਯਾਦ ਹੈ ਕਿ ਸਾਡੇ ਕੱਚੇ ਘਰ ਦਾ ਵਿਹੜਾ ਬਹੁਤਾ ਖੁੱਲ੍ਹਾ ਨਹੀਂ ਸੀ। ਉਸ ਦੇ ਇੱਕ ਪਾਸੇ ਖੁਰਲੀਆਂ ਸਨ ਜਿਥੇ ਡੰਗਰ ਬੱਝਦੇ ਤੇ ਕੋਲ ਹੀ ਅਸੀਂ ਮੰਜੇ ਡਾਹ ਕੇ ਸੌਂ ਜਾਂਦੇ। ਪਸ਼ੂਆਂ ਦੇ ਗੋਹੇ ਪਿਸ਼ਾਬ ਦਾ ਮੁਸ਼ਕ ਮੈਨੂੰ ਨਹੀਂ ਲੱਗਦਾ ਬਚਪਨ `ਚ ਕਦੇ ਆਇਆ ਹੋਵੇ। ਸਿਆਲਾਂ ਵਿੱਚ ਜੇ ਡੰਗਰਾਂ ਵਾਲੇ ਕੋਠੇ `ਚ ਸੌਣਾ ਪਿਆ ਤਦ ਵੀ ਨਹੀਂ ਆ

ਕਈ ਸਾਲ ਹੋਏ ਅੰਮ੍ਰਿਤਸਰ ਵਿੱਚ ਇੱਕ ਸਾਹਿਤਕ ਗੋਸ਼ਟੀ ਹੋਈ। ਉਦੋਂ ਤਕ ਮੇਰੀਆਂ ਪੰਜ ਛੇ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਸਨ ਤੇ ਮੈਂ ਖੇਡ ਲੇਖਕ ਵੱਜਣ ਲੱਗ ਪਿਆ ਸਾਂ। ਮੇਰੀ ਰੀਸ ਨਾਲ ਕੁੱਝ ਹੋਰ ਕਲਮਾਂ ਵੀ ਖੇਡਾਂ ਬਾਰੇ ਲਿਖਣ ਲੱਗ ਪਈਆਂ ਸਨ। ਗੋਸ਼ਟੀ ਵਿੱਚ ਕਿਸੇ ਨੇ ਮੇਰੀ ਖੇਡ ਰਚਨਾ ਨੂੰ ਖੇਡ ਸਾਹਿਤ ਦਾ ਨਾਂ ਦੇ ਦਿੱਤਾ। ਉਹਦੇ ਜਵਾਬ ਵਿੱਚ ਇੱਕ ਆਲੋਚਕ ਨੇ ਕਿਹਾ, “ਖੇਡਾਂ ਤੇ ਖਿਡਾਰੀਆਂ ਬਾਰੇ ਲਿਖੀਆਂ ਲਿਖਤਾਂ ਨੂੰ ਸਾਹਿਤ ਨਹੀਂ ਮੰਨਿਆ ਜਾ ਸਕਦਾ। ਨਾ ਹੀ ਇਨ੍ਹਾਂ ਬਾਰੇ ਲਿਖਣ ਵਾਲਿਆਂ ਨੂੰ ਸਾਹਿਤਕਾਰ ਕਿਹਾ ਜਾ ਸਕਦੈ। ਉਹ ਪੱਤਰਕਾਰ ਹੋ ਸਕਦੇ ਹਨ ਪਰ ਸਾਹਿਤਕਾਰ ਨਹੀਂ।” ਮੇਰੀ

ਪਿੰਡ ਵਿੱਚ ਮੇਰੀ ਪਹਿਲੀ ਪਛਾਣ ਬਾਬਾ ਪਾਲਾ ਸਿਓਂ ਦੇ ਪੋਤੇ ਵਜੋਂ ਸੀ। ਜੇ ਮੈਂ ਕੋਈ ਮਾਅਰਕਾ ਮਾਰਦਾ ਤਾਂ ਉਹ ਪਾਲਾ ਸਿਓਂ ਦੇ ਪੋਤੇ ਦਾ ਵੱਜਦਾ। ਮੇਰੇ ਨਾਂ ਨੂੰ ਕੋਈ ਨਹੀਂ ਸੀ ਜਾਣਦਾ। ਮੈਂ ਵੀ ਆਪਣਾ ਨਾਂ ਦੱਸਣ ਦੀ ਥਾਂ ਪਾਲਾ ਸਿਓਂ ਦਾ ਪੋਤਾ ਦੱਸਦਾ। ਸਾਡੇ ਬਾਬੇ ਹੋਰੀਂ ਤਿੰਨ ਭਰਾ ਸਨ। ਵੱਡਾ ਪੋਲ੍ਹਾ ਸਿੰਘ, ਵਿਚਕਾਰਲਾ ਰਤਨ ਸਿੰਘ ਤੇ ਛੋਟਾ ਪਾਲਾ ਸਿੰਘ। ਉਨ੍ਹਾਂ ਦੇ ਪਿਤਾ ਵਰਿਆਮ ਸਿੰਘ ਹੋਰੀਂ ਚਾਰ ਭਾਈ ਸਨ। ਉਨ੍ਹਾਂ ਦੇ ਬਾਪ ਭਗਵਾਨ ਸਿੰਘ ਦਾ ਮੈਨੂੰ ਨਹੀਂ ਪਤਾ ਕਿ ਉਹ ਕਿੰਨੇ ਭਰਾ ਸਨ ਤੇ ਕਿੰਨਿਆਂ ਦੇ ਔਲਾਦ ਹੋਈ? ਭਗਵਾਨ ਸਿੰਘ ਦੇ ਪਿਤਾ ਸੁੰਦਰ ਸਿੰਘ ਦਾ ਵੀ ਪਤਾ ਨਹੀਂ ਕਿ

ਬਜ਼ੁਰਗ ਕਹਿੰਦੇ ਸਨ ਜੀਹਨੇ ਲਾਹੌਰ ਨਹੀਂ ਵੇਖਿਆ ਉਹ ਜੰਮਿਆ ਈ ਨਹੀਂ। ਆਖ਼ਰ ਮੇਰਾ ਵੀ ਲਾਹੌਰ ਵੇਖਣ ਦਾ ਸਬੱਬ ਬਣ ਹੀ ਗਿਆ। ਅਪਰੈਲ 2001 ਵਿੱਚ ਲਾਹੌਰ `ਚ ਆਲਮੀ ਪੰਜਾਬੀ ਕਾਨਫਰੰਸ ਸੀ ਜਿਥੇ ਮੈਂ ਡੈਲੀਗੇਟ ਬਣ ਕੇ ਗਿਆ। ਮੈਂ ਬੇਸ਼ੱਕ 1969 ਵਿੱਚ ਪਾਕਿਸਤਾਨ ਜਾ ਆਇਆ ਸਾਂ ਪਰ ਉਦੋਂ ਲਾਹੌਰ ਨਹੀਂ ਸਾਂ ਵੇਖ ਸਕਿਆ। ਗੱਡੀ ਚੀਕਾਂ ਮਾਰਦੀ ਲਾਹੌਰ ਵਿੱਚ ਦੀ ਲੰਘ ਗਈ ਸੀ ਤੇ ਨਨਕਾਣਾ ਸਾਹਿਬ ਤੋਂ ਵਾਪਸ ਮੁੜ ਆਈ ਸੀ। ਰਾਤ ਦੇ ਹਨ੍ਹੇਰੇ ਵਿੱਚ ਲਾਹੌਰ ਦੀਆਂ ਜਗਦੀਆਂ ਬੱਤੀਆਂ ਹੀ ਦਿਸੀਆਂ ਸਨ। ਲਾਹੌਰ ਬਾਰੇ ਬੜਾ ਕੁੱਝ ਸੁਣਿਆ ਹੋਇਆ ਸੀ:

-ਉੱ

ਨੌਕਰੀ ਤੋਂ ਰਿਟਾਇਰ ਹੋਣ ਪਿੱਛੋਂ ਬਹੁਤੇ ਬੰਦੇ ਆਰਾਮਪ੍ਰਸਤ ਹੋ ਜਾਂਦੇ ਹਨ। ਕਹਿੰਦੇ ਹਨ ਬਥੇਰਾ ਧੰਦ ਪਿੱਟ ਲਿਆ ਹੁਣ `ਰਾਮ ਨਾਲ ਘਰੇ ਬੈਠਾਂਗੇ। ਮੈਂ ਵੀ ਪਿੰਡ ਚਲਾ ਜਾਂਦਾ ਤਾਂ ਸੰਭਵ ਸੀ ਕਿ ਆਰਾਮ ਤਲਬੀ `ਚ ਪੈ ਜਾਂਦਾ ਤੇ ਟਿਕ ਕੇ ਬੈਠ ਜਾਂਦਾ। ਮਿਥਿਆ ਵੀ ਹੋਇਆ ਸੀ ਕਿ ਪਿੰਡ ਰਹਾਂਗੇ ਤੇ ਮੌਜ ਮੇਲਾ ਕਰਾਂਗੇ। ਪਰ ਸਾਡੇ ਛੋਟੇ ਪੁੱਤਰ ਗੁਰਵਿੰਦਰ ਦੇ ਕੈਨੇਡਾ ਚਲੇ ਜਾਣ ਨਾਲ ਸਾਨੂੰ ਵੀ ਕੈਨੇਡਾ ਜਾਣਾ ਪਿਆ। 1995 ਵਿੱਚ ਉਨ੍ਹਾਂ ਦੀ ਹਾਕੀ ਟੀਮ ਕੈਨੇਡਾ ਦੇ ਟੂਰ `ਤੇ ਗਈ ਤਾਂ ਉਸ ਨੂੰ ਕੈਨੇਡਾ ਬੜਾ ਪਸੰਦ ਆਇਆ। ਕੈਨੇਡਾ ਤੋਂ ਮੁੜ ਕੇ ਕਹਿਣ ਲੱਗਾ, “ਪਾਪਾ ਜੀ, ਤੁਸੀਂ ਆਪਣੇ ਸਫ਼ਰਨਾਮ

ਪੈਂਤੀ ਸਾਲ ਪ੍ਰੋਫੈਸਰੀ ਤੇ ਪ੍ਰਿੰਸੀਪਲੀ ਕਰਨ ਪਿੱਛੋਂ ਮੈਂ 2000 ਵਿੱਚ ਰਿਟਾਇਰ ਹੋਇਆ। ਪਤਾ ਹੀ ਨਹੀਂ ਲੱਗਾ ਏਨਾ ਸਮਾਂ ਕਿਵੇਂ ਲੰਘ ਗਿਆ? ਨੌਕਰੀ ਦੌਰਾਨ ਮੈਨੂੰ ਕਦੇ ਕੋਈ ਖ਼ਾਸ ਸੰਕਟ ਨਹੀਂ ਆਇਆ। ਹੱਸਦਿਆਂ ਖੇਡਦਿਆਂ ਸਮਾਂ ਬੀਤਿਆ। ਮਾੜੀ ਮੋਟੀ ਗੱਲ ਦਾ ਮੈਂ ਕਦੇ ਝੋਰਾ ਨਹੀਂ ਕੀਤਾ। ਆਖਿਆ ਕਿਹੜਾ ਆਖ਼ਰ ਆ ਚੱਲੀ ਐ? ਨਾ ਹੀ ਰਿਟਾਇਰਮੈਂਟ ਦੇ ਪਿੱਛੋਂ ਦਾ ਕੋਈ ਫਿਕਰ ਸਤਾਇਆ। ਪਤਾ ਸੀ ਕਿ ਆਪਾਂ ਤਾਂ ਢੋਲੇ ਦੀਆਂ ਈ ਲਾਉਣੀਆਂ ਨੇ!

ਮੈਂ ਦੋ ਸਾਲ ਦਿੱਲੀ ਦੇ ਕਾਲਜਾਂ ਵਿੱਚ ਲੈਕਚਰਾਰ ਰਿਹਾ, ਉਣੱਤੀ ਸਾਲ ਢੁੱਡੀਕੇ ਤੇ ਚਾਰ ਸਾਲ ਅਮਰਦੀਪ ਕਾਲਜ ਮੁਕੰਦਪੁਰ ਦੀ ਪ੍ਰਿੰਸੀਪਲੀ ਕੀਤੀ

ਮੈਂ ਜਦੋਂ ਮੁਕੰਦਪੁਰ ਗਿਆ ਤਾਂ ਮਨ `ਚ ਕਈ ਤੌਖਲੇ ਸਨ। ਮੈਨੂੰ ਪੈਸੇ ਧੇਲੇ ਦਾ ਹਿਸਾਬ ਕਿਤਾਬ ਨਹੀਂ ਸੀ ਆਉਂਦਾ। ਮੈਂ ਇਸ ਨੂੰ ਬਾਣੀਆਂ ਦੇ ਕਰਨ ਵਾਲਾ ਮਹਾਜਨੀ ਕੰਮ ਸਮਝਦਾ ਸਾਂ। ਇਸੇ ਕਰਕੇ ਮੈਂ ਢੁੱਡੀਕੇ ਕਾਲਜ ਵਿੱਚ ਬਰਸਰ ਨਹੀਂ ਸਾਂ ਬਣਿਆ। ਪਰ ਪ੍ਰਿੰਸੀਪਲੀ ਕਰਦਿਆਂ ਤਾਂ ਨਿੱਤ ਹੀ ਬਿੱਲਾਂ ਨਾਲ ਵਾਹ ਪੈਣਾ ਸੀ। ਮੈਨੂੰ ਘਰ ਦਿਆਂ ਨੇ ਸਾਵਧਾਨ ਕੀਤਾ ਸੀ, “ਹੋਰ ਨਾ ਕਿਤੇ ਗ਼ਲਤ ਥਾਂ ਦਸਖ਼ਤ ਕਰ ਬੈਠੀਂ ਤੇ ਪਿੱਛੋਂ ਤਰੀਕਾਂ ਭੁਗਤਦਾ ਰਹੀਂ।”

ਮੈਨੂੰ ਬਜਟਾਂ, ਸੈਂਕਸ਼ਨਾਂ, ਕੁਟੇਸ਼ਨਾਂ, ਆਰਡਰਾਂ ਤੇ ਬਿੱਲਾਂ ਦਾ ਸਿਲਸਿਲਾ ਗੁੰਝਲਦਾਰ ਲੱਗਦਾ ਸੀ। ਮੈਂ ਇਸ ਕਜੀਏ `ਚ ਪੈਣ ਤੋਂ ਹਮ

ਬਚਪਨ ਵਿੱਚ ਮੈਂ ਚਾਹ ਤੇ ਲੱਸੀ ਦੇ ਝਗੜੇ ਵਰਗਾ ਚਿੱਠਾ ਲਿਖਣ ਤੇ ਕਵੀਸ਼ਰ ਜਾਂ ਮਾਸਟਰ ਬਣਨ ਬਾਰੇ ਚਿਤਵਿਆ ਸੀ। ਪਰ ਭਾਸ਼ਾ ਵਿਭਾਗ ਪੰਜਾਬ ਨੇ ਆਪਣੇ ਪੁਰਸਕਾਰ ਨਾਲ ਮੈਨੂੰ ਸ਼੍ਰੋਮਣੀ ਲੇਖਕ ਤੇ ਡਾ.ਸਰਦਾਰਾ ਸਿੰਘ ਜੌਹਲ ਹੋਰਾਂ ਨੇ ਕਾਲਜ ਦਾ ਪ੍ਰਿੰਸੀਪਲ ਬਣਾ ਦਿੱਤਾ। ਬੋਤੇ `ਤੇ ਬਹਿਣ ਵਾਲੇ ਬੱਚੇ ਨੂੰ ਹਵਾਈ ਜਹਾਜ਼ਾਂ ਦੇ ਝੂਟੇ ਤੇ ਦੇਸ਼ ਵਿਦੇਸ਼ ਘੁੰਮਣ ਦੇ ਮੌਕੇ ਦੇ ਦਿੱਤੇ। ਮੈਂ ਸਮਝਦਾ ਹਾਂ ਜਿਵੇਂ ਸਾਧਾਰਨ ਕਿਸਾਨ ਦੇ ਸਾਧਾਰਨ ਪੁੱਤਰ ਨੂੰ ਪ੍ਰਿੰਸੀਪਲ ਦੀ ਪਦਵੀ ਤਕ ਪਹੁੰਚਣ ਦੇ ਵਸੀਲੇ ਬਣੇ ਉਵੇਂ ਹਰ ਬਾਲਕ ਦੇ ਬਣ ਸਕਦੇ ਹਨ। ਬੱਸ ਹੀਲੇ ਕਰਨ ਦੀ ਲੋੜ ਹੈ। ਹੀਲਿਆਂ ਨਾਲ ਵਸੀਲੇ ਬਣ ਹੀ

ਜਿਵੇਂ ਮੈਂ ਪਟਿਆਲੇ ਨੂੰ ਚੱਲਿਆ ਮੁਕਤਸਰ ਉਤਰ ਗਿਆ ਸਾਂ ਤੇ ਅੰਮ੍ਰਿਤਸਰ ਦੀ ਬੱਸ ਲੰਘ ਜਾਣ ਕਾਰਨ ਦਿੱਲੀ ਚਲਾ ਗਿਆ ਸਾਂ ਉਵੇਂ ਢੁੱਡੀਕੇ ਕਾਲਜ ਦੀ ਥਾਂ ਅਮਰਦੀਪ ਕਾਲਜ ਮੁਕੰਦਪੁਰ ਦਾ ਪ੍ਰਿੰਸੀਪਲ ਜਾ ਬਣਿਆ। ਜਦੋਂ ਢੁੱਡੀਕੇ `ਚ ਕਾਲਜ ਖੁੱਲ੍ਹਣਾ ਸੀ ਤਾਂ ਪ੍ਰੋ.ਪ੍ਰੀਤਮ ਸਿੰਘ ਨੇ ਜਸਵੰਤ ਸਿੰਘ ਕੰਵਲ ਹੋਰਾਂ ਨੂੰ ਸਲਾਹ ਦਿੱਤੀ ਸੀ ਕਿ ਪਿੰਡਾਂ ਦੇ ਪ੍ਰੋਫੈਸਰ ਤੇ ਪ੍ਰਿੰਸੀਪਲ ਰੱਖਿਓ। ਸ਼ਹਿਰੀਆਂ ਨੇ ਪਿੰਡ ਵਿੱਚ ਨਹੀਂ ਟਿਕਣਾ। ਇਸੇ ਸਲਾਹ ਸਦਕਾ ਕੰਵਲ ਨੇ ਮੈਨੂੰ ਦਿੱਲੀ ਦੀ ਪੋਸਟ ਤੋਂ ਪੱਟ ਕੇ ਢੁੱਡੀਕੇ ਲਿਆਂਦਾ ਸੀ। ਉਦੋਂ ਖੁੱਲ੍ਹ ਕੇ ਤਾਂ ਗੱਲ ਨਹੀਂ ਸੀ ਹੋਈ ਕਿ ਸਮਾਂ ਪਾ ਕੇ ਮੈਨੂੰ

ਮੇਰੀ ਪਹਿਲੀ ਪੁਸਤਕ ‘ਪੰਜਾਬ ਦੇ ਉੱਘੇ ਖਿਡਾਰੀ’ ਨਵਯੁੱਗ ਪਬਲਿਸ਼ਰਜ਼ ਦਿੱਲੀ ਨੇ ਪ੍ਰਕਾਸ਼ਿਤ ਕੀਤੀ ਸੀ। ਉਸ ਵਿੱਚ ਵੀਹ ਕੁ ਖਿਡਾਰੀਆਂ ਦੇ ਰੇਖਾ ਚਿੱਤਰ ਸਨ ਜੋ ‘ਆਰਸੀ’ ਵਿੱਚ ਛਪੇ ਸਨ। ਉਹ ਕਿਤਾਬ ਬੜੀ ਛੇਤੀ ਵਿਕ ਗਈ ਤੇ ਹੁਣ ਉਹਦੀ ਕੋਈ ਕਾਪੀ ਮੇਰੇ ਪਾਸ ਵੀ ਨਹੀਂ। ਭਾਪਾ ਪ੍ਰੀਤਮ ਸਿੰਘ ਨੇ ਉਹਨੀਂ ਦਿਨੀਂ ਮੈਨੂੰ ਇੱਕ ਹਜ਼ਾਰ ਰੁਪਿਆ ਰਾਇਲਟੀ ਦਾ ਦਿੱਤਾ ਸੀ।

1966 ਤੋਂ ਮੈਂ ‘ਆਰਸੀ’ ਵਿੱਚ ਛਪੇ ਆਪਣੇ ਆਰਟੀਕਲ ਕੱਟ ਕੇ ਸਾਂਭ ਲੈਂਦਾ ਸਾਂ। ਕੁੱਝ ਸਾਲਾਂ ਬਾਅਦ ਮੈਂ ਉਹ ਆਰਟੀਕਲ ਸੋਧ ਕੇ ਲਿਖੇ ਤੇ ਖਰੜਾ ਭਾਪਾ ਪ੍ਰੀਤਮ ਸਿੰਘ ਨੂੰ ਦੇਣ ਚਲਾ ਗਿਆ। ਉਸ ਨੇ ਚ

ਮੈਨੂੰ ਦੇਸ਼ ਵਿਦੇਸ਼ ਦੇ ਅਨੇਕਾਂ ਖੇਡ ਮੇਲੇ ਵੇਖਣ ਦੇ ਮੌਕੇ ਮਿਲੇ ਹਨ। ਢੁੱਡੀਕੇ ਤੋਂ ਵੈਨਕੂਵਰ ਤਕ ਸ਼ਾਇਦ ਹੀ ਕੋਈ ਪੰਜਾਬੀ ਖੇਡ ਮੇਲਾ ਹੋਵੇ ਜਿਹੜਾ ਵੇਖਣੋ ਰਹਿ ਗਿਆ ਹੋਵੇ। ਸੌ ਕੁ ਮੇਲਿਆਂ ਬਾਰੇ ਤਾਂ ਮੈਂ ਲਿਖ ਵੀ ਚੁੱਕਾਂ। ਸਾਨੂੰ ਸਕੂਲ `ਚ ਅੱਖੀਂ ਡਿੱਠੇ ਮੈਚ ਦਾ ਹਾਲ ਲਿਖਣ ਲਈ ਕਿਹਾ ਜਾਂਦਾ ਸੀ। ਜਦੋਂ ਮੈਂ ਫਾਜ਼ਿਲਕਾ ਤੋਂ ਮੁੜ ਕੇ ਦਸਵੀਂ `ਚ ਮੱਲ੍ਹੇ ਪੜ੍ਹਨ ਲੱਗਣਾ ਸੀ ਤਾਂ ਮੈਥੋਂ ਇੱਕ ਲੇਖ ਲਿਖਵਾ ਕੇ ਮੇਰਾ ਟੈੱਸਟ ਲਿਆ ਗਿਆ ਸੀ। ਉਹ ਲੇਖ ਮੈਂ ‘ਅੱਖੀਂ ਡਿੱਠਾ ਮੇਲਾ’ ਹੀ ਲਿਖਿਆ ਸੀ ਜਿਸ ਨਾਲ ਮੈਨੂੰ ਪਾਸ ਹੋਣ ਜੋਗਾ ਵਿਦਿਆਰਥੀ ਸਮਝ ਕੇ ਦਾਖਲ ਕਰ ਲਿਆ ਗਿਆ ਸੀ। ਬਾਅਦ ਵਿੱਚ

ਮੈਂ ਗੱਡੇ ਤੇ ਬੋਤੇ ਤੋਂ ਲੈ ਕੇ ਕਾਰਾਂ ਤੇ ਹਵਾਈ ਜਹਾਜ਼ਾਂ `ਤੇ ਚੜ੍ਹਿਆ ਹਾਂ। ਸਾਈਕਲ ਤੇ ਸਕੂਟਰ ਵੀ ਬਹੁਤ ਚਲਾਏ ਹਨ। ਟੈਂਪੂ, ਟਰੱਕ, ਬੱਸਾਂ, ਰੇਲਾਂ ਤੇ ਮੈਟਰੋ `ਤੇ ਚੜ੍ਹਦਾ ਆ ਰਿਹਾਂ। ਲੱਖਾਂ ਮੀਲਾਂ ਦਾ ਸਫ਼ਰ ਤਹਿ ਕੀਤਾ ਹੈ। ਇਹ ਤਾਂ ਲਿਖ ਈ ਚੁੱਕਾਂ ਕਿ ਪੈਦਲ ਵੀ ਦੋ ਲੱਖ ਕਿਲੋਮੀਟਰ ਤੁਰਿਆ ਹੋਵਾਂਗਾ। ਸਫ਼ਰ ਕਰਦਿਆਂ ਬਹੁਤ ਕੁੱਝ ਵੇਖਿਆ ਹੈ ਤੇ ਕਈ ਤਰ੍ਹਾਂ ਦੇ ਅਨੁਭਵ ਹੋਏ ਹਨ। ਦੂਰ ਨੇੜੇ ਦੇ ਸਫ਼ਰ ਦੀਆਂ ਅਨੇਕਾਂ ਯਾਦਾਂ ਹਨ ਜਿਹੜੀਆਂ ਮੁੜ ਮੁੜ ਯਾਦ ਆ ਜਾਂਦੀਆਂ ਹਨ। ਸੱਤਰ ਸਾਲ ਦੇ ਨੇੜ ਢੁੱਕ ਕੇ ਬਚਪਨ ਕੁੱਝ ਵਧੇਰੇ ਹੀ ਯਾਦ ਆਉਂਦੈ।

ਕਿਲਾ ਰਾਇਪੁਰ ਕੋਲ ਪਿੰਡ ਲੋਹਗ

ਮਾਂ ਦੀ ਗੋਦ, ਵੱਡਿਆਂ ਦੇ ਕੰਧਾੜੇ ਤੇ ਸੁਹਾਗੇ ਉਤੇ ਚੜ੍ਹਨ ਤੋਂ ਲੈ ਕੇ ਮੈਨੂੰ ਡਿਜ਼ਨੀਲੈਂਡ ਦੀਆਂ ਢਾਣੀਆਂ ਲੈਣ ਤੇ ਲੰਡਨ ਦੀ ਚੰਡੋਲ ਝੂਟਣ ਦੇ ਮੌਕੇ ਮਿਲੇ ਹਨ। ਮੈਂ ਸਿਆਟਲ ਦੀ ਸਪੇਸ ਨੀਡਲ ਤੇ ਟੋਰਾਂਟੋ ਦੇ ਸੀ.ਐੱਨ.ਐੱਨ.ਟਾਵਰ ਉਤੇ ਵੀ ਚੜ੍ਹਿਆਂ ਹਾਂ। ਅਮਰੀਕਾ ਦੇ ਟ੍ਰੇਡ ਟਾਵਰ ਢਹਿਣ ਤੋਂ ਇੱਕ ਮਹੀਨਾ ਪਹਿਲਾਂ ਹੀ ਮੈਂ ਉਨ੍ਹਾਂ ਉਤੇ ਚੜ੍ਹ ਕੇ ਨਿਊਯਾਰਕ ਦੇ ਨਜ਼ਾਰੇ ਲਏ ਸਨ। ਜੇ ਗਿਆਰਾਂ ਅਗੱਸਤ ਦੀ ਥਾਂ ਗਿਆਰਾਂ ਸਤੰਬਰ ਨੂੰ ਚੜ੍ਹਦਾ ਤਾਂ ਉਥੋਂ ਈ ਉਤਾਂਹ ਚਲਾ ਜਾਂਦਾ। ਫਿਰ ਨਾ ਝੂਟਿਆਂ ਦੀ ਗੱਲ ਹੋਣੀ ਸੀ ਤੇ ਨਾ ਢਾਣੀਆਂ ਦੀ।

ਝੂਟਿਆਂ ਤੇ ਢਾਣੀਆਂ ਦਾ ਜੀਵਨ `ਚ ਬੜਾ ਅਨ

1990 ਵਿੱਚ ਮੈਂ ਪਹਿਲੀ ਵਾਰ ਅਮਰੀਕਾ-ਕੈਨੇਡਾ ਗਿਆ ਤਾਂ ਹਰ ਮਿਲਣ ਵਾਲੇ ਪੰਜਾਬੀ ਨੇ ਪੁੱਛਿਆ, “ਪੰਜਾਬ ਦਾ ਕੀ ਹਾਲ ਐ? ਫਲਾਣਾ ਫਲਾਣਾ ਕਿਵੇਂ ਐਂ? ਪਿੰਡ ਦੀ ਕੋਈ ਨਵੀਂ ਤਾਜ਼ੀ ਸੁਣਾਓ।” ਮੈਂ ਮਹਿਸੂਸ ਕੀਤਾ ਕਿ ਸਾਡੇ ਲੋਕਾਂ ਨੂੰ ਵਤਨ ਦੀਆਂ ਗੱਲਾਂ ਸੁਣਨ ਦੀ ਬੜੀ ਭੁੱਖ ਹੈ। ਉਹ ਰਹਿੰਦੇ ਭਾਵੇਂ ਪਰਦੇਸਾਂ `ਚ ਹਨ ਪਰ ਦਿਲ ਪੰਜਾਬ ਵਿੱਚ ਈ ਵੱਸਦੈ। ਮੈਂ ਹੁਣ ਵੀ ਵੇਖਦਾਂ ਕਿ ਪਰਦੇਸਾਂ ਵਿੱਚ ਛਪਦੇ ਪੰਜਾਬੀ ਅਖ਼ਬਾਰ ਪੰਜਾਬ ਦੀਆਂ ਖ਼ਬਰਾਂ ਨਾਲ ਭਰੇ ਹੁੰਦੇ ਨੇ ਤੇ ਰੇਡੀਓ ਦੇ ਪੰਜਾਬੀ ਪ੍ਰੋਗਰਾਮਾਂ ਵਿੱਚ ਵੀ ਪੰਜਾਬ ਗੂੰਜ ਰਿਹਾ ਹੁੰਦੈ। ਕਿਸੇ ਨ

ਅਮਰੀਕਾ ਮੇਰੇ ਲਈ ਹੁਣ ਚੰਡੀਗੜ੍ਹ ਪਟਿਆਲੇ ਜਾਣ ਵਾਂਗ ਹੈ। ਜਦੋਂ ਤੋਂ ਕੈਨੇਡਾ ਦਾ ਪਰਵਾਸੀ ਬਣਿਆ ਹਾਂ ਸਾਲ `ਚ ਚਾਰ ਪੰਜ ਗੇੜੇ ਅਮਰੀਕਾ ਦੇ ਲੱਗ ਜਾਂਦੇ ਹਨ। ਕਦੇ ਨਿਊਯਾਰਕ, ਕਦੇ ਸਿਆਟਲ, ਕਦੇ ਸ਼ਿਕਾਗੋ ਤੇ ਕਦੇ ਕੈਲੇਫੋਰਨੀਆ। ਕਬੱਡੀ ਮੇਲੇ ਕਰਾਉਣ ਵਾਲੇ ਅਕਸਰ ਸੱਦਦੇ ਰਹਿੰਦੇ ਹਨ। ਉਥੇ ਰਿਸ਼ਤੇਦਾਰ ਵੀ ਹਨ, ਦੋਸਤ ਮਿੱਤਰ ਵੀ ਤੇ ਮੇਰੇ ਪੁਰਾਣੇ ਵਿਦਿਆਰਥੀ ਵੀ ਹਨ। ਖੇਡਾਂ ਰਾਹੀਂ ਜੁੜੇ ਸੱਜਣ ਬੇਲੀ ਤੇ ਮੇਰੀਆਂ ਲਿਖਤਾਂ ਦੇ ਪਾਠਕ ਵੀ ਕਾਫੀ ਹਨ। ਅਮਰੀਕਾ ਜਾਣ ਵੇਲੇ ਲੱਗਦਾ ਹੀ ਨਹੀਂ ਕਿ ਕਿਸੇ ਬਿਗਾਨੇ ਮੁਲਕ ਚੱਲਿਆ ਹਾਂ। ਕਈ ਟਿਕਾਣੇ ਤਾਂ ਅਜਿਹੇ ਹਨ ਜਿਵੇਂ ਬਾਹਰਲਾ ਘਰ ਹੋਵੇ। ਪਹਿ

ਅੰਦਾਜ਼ਾ ਹੈ ਕਿ ਮੈਂ ਹੁਣ ਤਕ ਦੋ ਲੱਖ ਕਿਲੋਮੀਟਰ ਤੁਰਿਆ ਹੋਵਾਂਗਾ। ਪਰ ਮੈਨੂੰ ਝੋਰਾ ਹੈ ਕਿ ਮੇਰਾ ਕਦੇ ਵੀ ਲਗਾਤਾਰ ਸੌ ਕਿਲੋਮੀਟਰ ਤੁਰਨ ਦਾ ਗੇੜ ਨਹੀਂ ਬਣਿਆ। ਦੁਨੀਆ `ਚ ਲੰਮੀਆਂ ਤੋਂ ਲੰਮੀਆਂ ਤੋਰਾਂ ਤੁਰਨ ਦੇ ਮੁਕਾਬਲੇ ਹੁੰਦੇ ਆ ਰਹੇ ਹਨ। ਮੈਂ ਕਿਸੇ ਮੁਕਾਬਲੇ ਵਿੱਚ ਨਹੀਂ ਪਿਆ। ਉਨ੍ਹਾਂ ਮੁਕਾਬਲਿਆਂ ਬਾਰੇ ਸਿਰਫ਼ ਲਿਖਦਾ ਹੀ ਰਿਹਾਂ। ਮੈਂ ਦਸ ਗਿਆਰਾਂ ਸਾਲ ਦੀ ਉਮਰ ਵਿੱਚ ਜਗਰਾਓਂ ਕਬੱਡੀ ਦਾ ਮੈਚ ਵੇਖਣ ਜਾਣ ਵੇਲੇ ਪੰਤਾਲੀ ਕੁ ਕਿਲੋਮੀਟਰ ਤੁਰਿਆ ਸਾਂ। ਪੰਦਰਾਂ ਸੋਲਾਂ ਸਾਲ ਦੀ ਉਮਰ ਵਿੱਚ ਕਿਲਾ ਰਾਏਪੁਰ ਲਾਗੇ ਲੋਹਗੜ੍ਹ ਤੋਂ ਤੁਰ ਕੇ ਪਿੰਡ ਆਇਆ ਸਾਂ ਤੇ ਆ ਕੇ ਮੱਝਾਂ ਮਗਰ ਗਿਆ

ਉਹ ਬੰਦੇ ਕਿਸਮਤ ਵਾਲੇ ਕਹੇ ਜਾ ਸਕਦੇ ਹਨ ਜਿਹੜੇ ਪੰਜਾਬ ਦੇ ਦਹਿਸ਼ਤੀ ਦੌਰ `ਚ ਬਚੇ ਰਹੇ। ਉਹਨਾਂ ਦਿਨਾਂ `ਚ ਮੌਤ ਦਾ ਕੋਈ ਵਿਸਾਹ ਨਹੀਂ ਸੀ। ਬੰਦੇ ਚੰਗੇ ਭਲੇ ਘਰੋਂ ਜਾਂਦੇ ਤੇ ਓਦੋਂ ਈ ਪਤਾ ਲੱਗਦਾ ਜਦੋਂ ਮਰ ਗਿਆਂ ਦੀ ਖ਼ਬਰ ਆ ਜਾਂਦੀ। ਕਿਸੇ ਨੂੰ ਬੱਸ `ਚੋਂ ਲਾਹ ਕੇ ਮਾਰ ਦਿੱਤਾ ਗਿਆ ਹੁੰਦਾ ਤੇ ਕਿਸੇ ਦਾ ਝੂਠਾ ਪੁਲਿਸ ਮੁਕਾਬਲਾ ਬਣਾ ਦਿੱਤਾ ਜਾਂਦਾ। ਜੇ ਕਿਤੇ ਮੈਨੂੰ ਲਿਖੀ ਚਿੱਠੀ ਸੱਚਮੁੱਚ ਹੀ ਇਨਾਮੀ ਖਾੜਕੂ ਜਰਨੈਲ ਸਿੰਘ ਹਲਵਾਰਾ ਦੀ ਹੁੰਦੀ ਤਾਂ ਮੇਰਾ ਵੀ ਕੀ ਭਰੋਸਾ ਸੀ? ਚਿੱਠੀ ਲਿਖਣ ਵਾਲੇ ਨੇ ਐਸਾ ਪਲਾਟ ਗੁੰਦਿਆ ਸੀ ਕਿ ਮੌਤ ਨੇ ਪੱਕੀ ਦਸਤਕ ਦੇ ਦਿੱਤੀ ਸੀ। ਉਹ ਤਾਂ ਅੱਖਰਾਂ